John 7:39 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਵਿੱਚ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸੱਕਣਗੇ। ਕਿਉਂ ਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂ ਕਿ ਹਾਲੇ ਯਿਸੂ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਇਹ ਪਵਿੱਤਰ ਆਤਮਾ ਦੇ ਬਾਰੇ ਕਿਹਾ ਜਿਸ ਨੂੰ ਉਹਨਾਂ ਦੇ ਵਿਸ਼ਵਾਸੀ ਪ੍ਰਾਪਤ ਕਰਨ ਵਾਲੇ ਸਨ ਕਿਉਂਕਿ ਅਜੇ ਤੱਕ ਪਵਿੱਤਰ ਆਤਮਾ ਕਿਸੇ ਨੂੰ ਨਹੀਂ ਦਿੱਤਾ ਗਿਆ ਸੀ ਕਿਉਂਕਿ ਯਿਸੂ ਅਜੇ ਤੱਕ ਆਪਣੀ ਮਹਿਮਾ ਤੱਕ ਨਹੀਂ ਪਹੁੰਚੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਯਿਸ਼ੂ ਪਵਿੱਤਰ ਆਤਮਾ ਦੇ ਬਾਰੇ ਬੋਲ ਰਹੇ ਸੀ, ਕਿ ਜੋ ਕੋਈ ਉਹਨਾਂ ਤੇ ਵਿਸ਼ਵਾਸ ਕਰਦਾ ਹੈ ਉਹ ਪਵਿੱਤਰ ਆਤਮਾ ਪ੍ਰਾਪਤ ਕਰੇਗਾ। ਉਸ ਸਮੇਂ ਤੱਕ ਅਜੇ ਪਵਿੱਤਰ ਆਤਮਾ ਨਹੀਂ ਮਿਲਿਆ ਸੀ, ਕਿਉਂਕਿ ਅਜੇ ਯਿਸ਼ੂ ਦੀ ਮਹਿਮਾ ਨਹੀਂ ਹੋਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਨੇ ਇਹ ਗੱਲ ਆਤਮਾ ਦੇ ਵਿਖੇ ਆਖੀ ਜਿਹੜਾ ਉਨ੍ਹਾਂ ਨੂੰ ਪ੍ਰਾਪਤ ਹੋਣਾ ਸੀ ਜਿਨ੍ਹਾਂ ਉਸ ਉੱਤੇ ਨਿਹਚਾ ਕੀਤੀ ਕਿਉਂਕਿ ਆਤਮਾ ਅਜੇ ਦਿੱਤਾ ਨਾ ਗਿਆ ਸੀ ਇਸ ਲਈ ਜੋ ਯਿਸੂ ਦਾ ਤੇਜ ਅਜੇ ਪਰਕਾਸ਼ ਨਹੀਂ ਸੀ ਹੋਇਆ
Punjabi ERV
ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਵਿੱਚ ਵਿਸ਼ਵਾਸ ਕਰਦੇ ਹਨ ਉਹ ਉਸਨੂੰ ਪ੍ਰਾਪਤ ਕਰ ਸਕਣਗੇ। ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਮਹਿਮਾ ਲਈ ਉਭਾਰਿਆ ਨਹੀਂ ਸੀ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہنے ایہہ رُوح دی بابت آکھیا سی جیہڑا اوہدے مَنّن والیاں نُوں مِلنا سی۔ ایس لئی پئی اجے تِیکر رُوح نئیں سی مِلیا۔ کیوں جو یِسُوع اجے اپنے جلال نُوں نا سی پہنچیا۔
Punjabi Standard Bible (Punjabi Standard Bible) 2023
ਪਰ ਇਹ ਗੱਲ ਉਸ ਨੇ ਉਸ ਆਤਮਾ ਦੇ ਵਿਖੇ ਕਹੀ ਸੀ ਜਿਹੜਾ ਉਸ ਉੱਤੇ ਵਿਸ਼ਵਾਸ ਕਰਨ ਵਾਲਿਆਂ ਨੂੰ ਪ੍ਰਾਪਤ ਹੋਣਾ ਸੀ, ਕਿਉਂਕਿ ਆਤਮਾ ਅਜੇ ਦਿੱਤਾ ਨਾ ਗਿਆ ਸੀ ਇਸ ਲਈ ਕਿ ਯਿਸੂ ਅਜੇ ਮਹਿਮਾ ਨੂੰ ਨਹੀਂ ਪਹੁੰਚਿਆ ਸੀ।