John 7:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸ ਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਛੁਪਾਉਣਾ ਨਹੀਂ ਚਾਹੀਦਾ। ਉਸ ਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹੜੇ ਅਨੋਖੇ ਕੰਮ ਤੂੰ ਕਰਦਾ ਹੈਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕੋਈ ਪ੍ਰਸਿੱਧ ਹੋਣਾ ਚਾਹੁੰਦਾ ਹੈ ਤਾਂ ਉਹ ਉਹਨਾਂ ਕੰਮਾਂ ਨੂੰ ਲੁਕਾਉਂਦਾ ਨਹੀਂ ਜਿਹੜੇ ਉਹ ਕਰਦਾ ਹੈ । ਕਿਉਂਕਿ ਤੁਸੀਂ ਇਹੋ ਜਿਹੇ ਕੰਮ ਕਰਦੇ ਹੋ, ਇਸ ਲਈ ਸਾਰੇ ਸੰਸਾਰ ਦੇ ਸਾਹਮਣੇ ਆਪਣੇ ਆਪ ਨੂੰ ਪ੍ਰਗਟ ਹੋਣ ਦਿਓ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਕੋਈ ਵੀ ਮਸ਼ਹੂਰ ਹੋਣ ਚਾਹੁੰਦਾ ਹੈ ਉਹ ਕਦੀ ਵੀ ਇਸ ਤਰ੍ਹਾਂ ਲੁਕ ਕੇ ਕੰਮ ਨਹੀਂ ਕਰਦਾ! ਜੇ ਤੁਸੀਂ ਇਹ ਕੰਮ ਕਰ ਰਹੇ ਹੋ ਤਾਂ ਆਪਣੇ ਆਪ ਨੂੰ ਦੁਨੀਆਂ ਨੂੰ ਦਿਖਾਓ!”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਕੋਈ ਗੁਪਤ ਵਿੱਚ ਕੁਝ ਨਹੀਂ ਕਰਦਾ ਹੈ ਜੇ ਉਹ ਉੱਘਾ ਹੋਣਾ ਚਾਹੁੰਦਾ ਹੋਵੇ । ਜੇ ਤੂੰ ਇਹ ਕੰਮ ਕਰਦਾ ਹੈਂ ਤਾਂ ਆਪ ਨੂੰ ਜਗਤ ਉੱਤੇ ਪਰਗਟ ਕਰ
Punjabi ERV
ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਛੁਪਾਉਣਾ ਨਹੀਂ ਚਾਹੀਦਾ। ਉਸਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹਡ਼ੇ ਅਨੋਖੇ ਕੰਮ ਤੂੰ ਕਰਦਾ ਹੈਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸ ਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਲੁਕੋਣਾ ਨਹੀਂ ਚਾਹੀਦਾ। ਉਸ ਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹੜੇ ਕੰਮ ਤੂੰ ਕਰਦਾ ਹੈਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو کوئی اوہلے وِچ کُجھ نئیں کر دا اے تے چاہندا اے پئی مَیں آپ مشہُور ہوواں۔ جے تُوں ایہہ کمّ کرناں ایں تے اپنے آپ نُوں دُنیا اُتّے ظاہر کر۔
Punjabi Standard Bible (Punjabi Standard Bible) 2023
ਕਿਉਂਕਿ ਜੇ ਕੋਈ ਪ੍ਰਸਿੱਧ ਹੋਣਾ ਚਾਹੇ ਤਾਂ ਉਹ ਗੁਪਤ ਵਿੱਚ ਕੁਝ ਨਹੀਂ ਕਰਦਾ। ਜੇ ਤੂੰ ਇਹ ਕੰਮ ਕਰਦਾ ਹੈਂ ਤਾਂ ਆਪਣੇ ਆਪ ਨੂੰ ਸੰਸਾਰ ਉੱਤੇ ਪਰਗਟ ਕਰ।”