John 8:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਨੇ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਵਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਭਾਵੇਂ ਮੈਂ ਆਪਣੀ ਗਵਾਹੀ ਆਪ ਦਿੰਦਾ ਹਾਂ ਪਰ ਮੇਰੀ ਗਵਾਹੀ ਸੱਚੀ ਹੈ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾ ਰਿਹਾ ਹਾਂ । ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾ ਰਿਹਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜੇ ਮੈਂ ਆਪਣੀ ਗਵਾਹੀ ਆਪ ਦਿੰਦਾ ਹਾਂ ਫਿਰ ਵੀ ਮੇਰੀ ਗਵਾਹੀ ਸੱਚੀ ਹੈ। ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਅਤੇ ਮੈਂ ਕਿੱਥੇ ਜਾ ਰਿਹਾ ਹਾਂ, ਪਰ ਤੁਸੀਂ ਮੇਰੇ ਬਾਰੇ ਇਹ ਨਹੀਂ ਜਾਣਦੇ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਭਾਵੇਂ ਮੈਂ ਆਪਣੇ ਉੱਤੇ ਆਪੇ ਸਾਖੀ ਦਿੰਦਾ ਹਾਂ ਤਾਂ ਵੀ ਮੇਰੀ ਸਾਖੀ ਸੱਚੀ ਹੈ ਕਿਉਂ ਜੋ ਮੈਂ ਜਾਣਦਾ ਹਾਂ ਭਈ ਮੈਂ ਕਿੱਧਰੋਂ ਆਇਆ ਹਾਂ ਅਤੇ ਕਿੱਧਰ ਨੂੰ ਜਾਂਦਾ ਹਾਂ ਪਰ ਤੁਸੀਂ ਨਹੀਂ ਜਾਣਦੇ ਭਈ ਮੈਂ ਕਿੱਧਰੋਂ ਆਉਂਦਾ ਅਤੇ ਕਿੱਧਰ ਨੂੰ ਜਾਂਦਾ ਹਾਂ
Punjabi ERV
ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਨੇ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿਥੋਂ ਆਇਆ ਹਾਂ ਅਤੇ ਕਿਥੇ ਜਾਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿਥੋ ਆਇਆ ਅਤੇ ਕਿਥੇ ਜਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉੱਤਰ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਹਨ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਂਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਂਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں نُوں آکھیا۔ بھانویں مَیں آپ اپنے حق وِچ گواہی دینا آں تے وی میری گواہی سَچّی اے کیوں جو مَیں جاننا آں پئی کِدھروں آیا تے کِدھر نُوں جانا آں۔ پر تُسی نئیں جان دے پئی کِدھروں آیا آں تے کِدھر نُوں جاناں آں۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਜੇ ਮੈਂ ਆਪਣੇ ਵਿਖੇ ਆਪੇ ਗਵਾਹੀ ਦੇਵਾਂ ਤਾਂ ਵੀ ਮੇਰੀ ਗਵਾਹੀ ਸੱਚੀ ਹੈ, ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਂਦਾ ਹਾਂ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਉਂਦਾ ਅਤੇ ਕਿੱਥੇ ਜਾਂਦਾ ਹਾਂ।