John 8:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਇਹ ਗੱਲਾਂ ਉਦੋਂ ਆਖੀਆਂ ਜਦੋਂ ਉਹ ਮੰਦਰ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਚੜ੍ਹਾਵੇ ਦੀ ਪੇਟੀ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਗਿਰਫਤਾਰ ਨਹੀਂ ਕੀਤਾ ਕਿਉਂ ਕਿ ਅਜੇ ਯਿਸੂ ਦਾ ਸਹੀ ਵੇਲਾ ਨਹੀਂ ਸੀ ਆਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸਭ ਗੱਲਾਂ ਯਿਸੂ ਨੇ ਹੈਕਲ ਵਿੱਚ ਸਿੱਖਿਆ ਦਿੰਦੇ ਹੋਏ, ਕੋਸ਼ਗ੍ਰਹਿ ਵਿੱਚ ਕਹੀਆਂ । ਪਰ ਕਿਸੇ ਨੇ ਉਹਨਾਂ ਨੂੰ ਨਾ ਫੜਿਆ ਕਿਉਂਕਿ ਅਜੇ ਉਹਨਾਂ ਦਾ ਸਮਾਂ ਨਹੀਂ ਆਇਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਇਹ ਗੱਲਾਂ ਉਸ ਸਮੇਂ ਆਖੀਆਂ ਜਦੋਂ ਉਹ ਮੰਦਰ ਵਿੱਚ ਉਪਦੇਸ਼ ਦੇ ਰਹੇ ਸੀ ਉਸ ਜਗ੍ਹਾ ਦੇ ਨੇੜੇ, ਜਿੱਥੇ ਚੜ੍ਹਾਵੇ ਚੜਾਏ ਜਾਂਦੇ ਸਨ। ਪਰ ਫਿਰ ਵੀ ਉਹਨਾਂ ਨੂੰ ਕੋਈ ਗ੍ਰਿਫ਼ਤਾਰ ਨਹੀਂ ਕਰ ਸਕਿਆ, ਕਿਉਂਕਿ ਉਹਨਾਂ ਦਾ ਸਮਾਂ ਅਜੇ ਨਹੀਂ ਆਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਹੈਕਲ ਦੇ ਵਿੱਚ ਉਪਦੇਸ਼ ਕਰਦੇ ਹੋਏ ਏਹ ਗੱਲਾਂ ਖ਼ਜਾਨੇ ਦੇ ਅੰਦਰ ਆਖੀਆਂ ਅਰ ਕਿਸੇ ਨੇ ਉਹ ਨੂੰ ਨਾ ਫੜਿਆ ਕਿਉਂ ਜੋ ਉਹ ਦਾ ਵੇਲਾ ਅਜੇ ਨਹੀਂ ਸੀ ਆਇਆ।।
Punjabi ERV
ਯਿਸੂ ਨੇ ਇਹ ਗੱਲਾਂ ਉਦੋਂ ਆਖੀਆਂ ਜਦੋਂ ਉਹ ਮੰਦਰ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਚਢ਼ਾਵੇ ਦੀ ਪੇਟੀ ਕੋਲ ਪ੍ਰਚਾਰ ਦੇ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸਨੂੰ ਗਿਰਫਤਾਰ ਨਹੀਂ ਕੀਤਾ ਕਿਉਂਕਿ ਅਜੇ ਯਿਸੂ ਦਾ ਸਹੀ ਵੇਲਾ ਨਹੀਂ ਸੀ ਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਇਹ ਗੱਲਾਂ ਉਸ ਵੇਲੇ ਆਖੀਆਂ ਜਦੋਂ ਉਹ ਹੈਕਲ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਭੰਡਾਰ ਘਰ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਫੜਿਆ ਨਹੀਂ ਕਿਉਂਕਿ ਅਜੇ ਯਿਸੂ ਦਾ ਸਮਾਂ ਨਹੀਂ ਆਇਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس ہیکل دے وِچ تعلِیم دیندیاں ہویاں ایہہ گلّاں خزانے وِچ آکھیاں۔ تے کِسے اوہنوں نا پھڑیا کیوں جو اوہدا ویلا اجے نئیں سی آیا۔
Punjabi Standard Bible (Punjabi Standard Bible) 2023
ਉਸ ਨੇ ਇਹ ਗੱਲਾਂ ਹੈਕਲ ਵਿੱਚ ਉਪਦੇਸ਼ ਦਿੰਦੇ ਹੋਏ ਖਜ਼ਾਨਾ-ਘਰ ਵਿੱਚ ਕਹੀਆਂ ਅਤੇ ਕਿਸੇ ਨੇ ਉਸ ਨੂੰ ਨਾ ਫੜਿਆ, ਕਿਉਂਕਿ ਉਸ ਦਾ ਸਮਾਂ ਅਜੇ ਨਹੀਂ ਆਇਆ ਸੀ।