John 8:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਮੈਂ ਤੁਹਾਨੂੰ ਛੱਡ ਦੇਵਾਂਗਾ ਅਤੇ ਤੁਸੀਂ ਮੈਨੂੰ ਲੱਭੋਂਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ, ਜਿੱਥੇ ਮੈਂ ਜਾ ਰਿਹਾ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਫਿਰ ਕਿਹਾ, “ਮੈਂ ਜਾ ਰਿਹਾ ਹਾਂ । ਤੁਸੀਂ ਮੈਨੂੰ ਲੱਭੋਗੇ ਪਰ ਤੁਸੀਂ ਆਪਣੇ ਪਾਪ ਵਿੱਚ ਮਰੋਗੇ । ਤੁਸੀਂ ਉੱਥੇ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਵਾਰੀ ਫਿਰ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਜਾ ਰਿਹਾ ਹਾਂ, ਤੁਸੀਂ ਮੈਨੂੰ ਭਾਲੋਗੇ, ਪਰ ਤੁਸੀਂ ਆਪਣੇ ਪਾਪ ਵਿੱਚ ਮਰ ਜਾਵੋਂਗੇ। ਜਿੱਥੇ ਮੈਂ ਜਾਂਦਾ ਹਾਂ, ਤੁਸੀਂ ਉੱਥੇ ਨਹੀਂ ਆ ਸਕਦੇ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਫੇਰ ਉਨ੍ਹਾਂ ਨੂੰ ਆਖਿਆ, ਮੈਂ ਤਾਂ ਚੱਲਿਆ ਜਾਂਦਾ ਹਾਂ ਅਰ ਤੁਸੀਂ ਮੈਨੂੰ ਭਾਲੋਗੇ ਅਤੇ ਆਪਣੇ ਪਾਪ ਵਿੱਚ ਮਰੋਗੇ। ਜਿੱਥੇ ਮੈਂ ਜਾਂਦਾ ਹਾਂ ਤੁਸੀਂ ਨਹੀਂ ਆ ਸੱਕਦੇ
Punjabi ERV
ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਮੈਂ ਤੁਹਾਨੂੰ ਛੱਡ ਦੇਵਾਂਗਾ ਅਤੇ ਤੁਸੀਂ ਮੈਨੂੰ ਲਭੋਂਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ, ਜਿਥੇ ਮੈਂ ਜਾ ਰਿਹਾ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਤਾਂ ਮੈਂ ਚਲਾ ਜਾਂਵਾਂਗਾ ਅਤੇ ਤੁਸੀਂ ਮੈਨੂੰ ਭਾਲੋਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਓਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ, ਜਿੱਥੇ ਮੈਂ ਜਾ ਰਿਹਾ ਹਾਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس فیر اوہناں نُوں آکھیا مَیں جاناں آں۔ تے تُسی مَینُوں لَبّھو گے تے اپنے گُناہ وِچ مرو گے۔ جِتّھے مَیں جانا آں تُسی نئیں آسکدے۔
Punjabi Standard Bible (Punjabi Standard Bible) 2023
ਉਸ ਨੇ ਫੇਰ ਉਨ੍ਹਾਂ ਨੂੰ ਕਿਹਾ, “ਮੈਂ ਜਾ ਰਿਹਾ ਹਾਂ ਅਤੇ ਤੁਸੀਂ ਮੈਨੂੰ ਲੱਭੋਗੇ ਅਤੇ ਆਪਣੇ ਪਾਪ ਵਿੱਚ ਮਰੋਗੇ। ਜਿੱਥੇ ਮੈਂ ਜਾ ਰਿਹਾ ਹਾਂ, ਤੁਸੀਂ ਉੱਥੇ ਨਹੀਂ ਆ ਸਕਦੇ।”