John 8:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਨ੍ਹਾਂ ਨੇ ਆਖਿਆ, “ਤੂੰ ਕੌਣ ਹੈਂ?” ਯਿਸੂ ਨੇ ਜਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਮੁਢੋਂ ਕਹਿੰਦਾ ਆ ਰਿਹਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਯਿਸੂ ਤੋਂ ਪੁੱਛਿਆ, “ਤੂੰ ਕੌਣ ਹੈਂ?” ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਮੈਂ ਉਹ ਹੀ ਹਾਂ, ਜੋ ਮੈਂ ਤੁਹਾਨੂੰ ਸ਼ੁਰੂ ਤੋਂ ਦੱਸਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਉਹਨਾਂ ਨੇ ਪੁੱਛਿਆ। “ਤੁਸੀਂ ਕੌਣ ਹੋ?” ਯਿਸ਼ੂ ਨੇ ਜਵਾਬ ਦਿੱਤਾ, “ਮੈਂ ਤੁਹਾਨੂੰ ਸ਼ੁਰੂ ਤੋਂ ਕੀ ਆਖਦਾ ਆ ਰਿਹਾ ਹਾਂ?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਉਸ ਨੂੰ ਕਿਹਾ, ਤੂੰ ਹੈ ਕੌਣॽ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਉਹੋ ਹਾਂ ਜੋ ਮੁੱਢੋਂ ਤੁਹਾਨੂੰ ਦੱਸਦਾ ਆਇਆ
Punjabi ERV
ਤਾਂ ਉਨ੍ਹਾਂ ਨੇ ਆਖਿਆ “ਤੂੰ ਕੌਣ ਹੈਂ?” ਯਿਸੂ ਨੇ ਜਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਮੁਢੋਂ ਕਹਿੰਦਾ ਆ ਰਿਹਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਨੇ ਆਖਿਆ “ਤੂੰ ਕੌਣ ਹੈਂ?” ਯਿਸੂ ਨੇ ਜ਼ਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਸ਼ੁਰੂ ਤੋਂ ਕਹਿੰਦਾ ਆ ਰਿਹਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں اوہنوں آکھیا تُوں ایں کون؟ یِسُوع اوہناں نُوں آکھیا۔ اوہ جیہڑا مَیں تُہانوں مُڈھوں دسدا آیا۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਉਸ ਤੋਂ ਪੁੱਛਿਆ, “ਤੂੰ ਕੌਣ ਹੈਂ?” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਉਹੋ ਹਾਂ ਜੋ ਅਰੰਭ ਤੋਂ ਤੁਹਾਨੂੰ ਦੱਸਦਾ ਆਇਆ ਹਾਂ।