John 8:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਨੇਮ ਦੇ ਪ੍ਰਚਾਰਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਬਦਕਾਰੀ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਬੋਲ ਰਹੇ ਸੀ, ਧਰਮ ਗ੍ਰੰਥੀ ਅਤੇ ਫ਼ਰੀਸੀ ਇੱਕ ਔਰਤ ਨੂੰ ਲਿਆਏ ਜੋ ਕਿ ਵਿਭਚਾਰ ਕਰਦੀ ਫੜੀ ਗਈ ਸੀ। ਉਹਨਾਂ ਨੇ ਉਸ ਔਰਤ ਨੂੰ ਭੀੜ ਦੇ ਵਿੱਚਕਾਰ ਖੜ੍ਹੀ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਗ੍ਰੰਥੀ ਅਤੇ ਫ਼ਰੀਸੀ ਇੱਕ ਤੀਵੀਂ ਨੂੰ ਲਿਆਏ ਜਿਹੜੀ ਜ਼ਨਾਹ ਵਿੱਚ ਫੜੀ ਗਈ ਸੀ ਅਤੇ ਉਸ ਨੂੰ ਵਿਚਕਾਰ ਖੜੀ ਕਰ ਕੇ
Punjabi ERV
ਯਿਸੂ ਉਥੇ ਬੈਠਿਆ ਅਤੇ ਉਨ੍ਹਾਂ ਨੂੰ ਉਪਦੇਸ਼ ਦਿੱਤਾ। ਨੇਮ ਦੇ ਪ੍ਰਚਾਰਕ ਅਤੇ ਫ਼ਰੀਸੀ ਉਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਬਦਕਾਰੀ ਕਰਦਿਆਂ ਫ਼ਡ਼ੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਸਾਮ੍ਹਣੇ ਖਡ਼ੇ ਹੋਣ ਲਈ ਮਜਬੂਰ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਬਚਨ ਬੋਲੇ। ਤਦ ਉਪਦੇਸ਼ਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਵਿਭਚਾਰ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਵਿਚਕਾਰ ਖੜੀ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد فقِیہ تے فریسی اِک زنانی نُوں لیائے جیہڑی زنا کر دیاں پَھڑی گئی سی تے اوہنوں وِچکار کھلار کے۔
Punjabi Standard Bible (Punjabi Standard Bible) 2023
ਤਦ ਫ਼ਰੀਸੀ ਅਤੇ ਸ਼ਾਸਤਰੀ ਇੱਕ ਔਰਤ ਨੂੰ ਲਿਆਏ ਜਿਹੜੀ ਵਿਭਚਾਰ ਵਿੱਚ ਫੜੀ ਗਈ ਸੀ ਅਤੇ ਉਸ ਨੂੰ ਵਿਚਕਾਰ ਖੜ੍ਹੀ ਕਰਕੇ ਯਿਸੂ ਨੂੰ ਕਿਹਾ,