John 8:39 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ ਮੁੱਚ ਤੁਸੀਂ ਅਬਰਾਹਾਮ ਦੀ ਅੰਸ਼ ਹੁੰਦੇ, ਤਾਂ ਤੁਸੀਂ ਉਹੀ ਕਰਨੀਆਂ ਕਰਦੇ ਜੋ ਅਬਰਾਹਾਮ ਨੇ ਕੀਤੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਯਿਸੂ ਨੂੰ ਕਿਹਾ, “ਅਸੀਂ ਅਬਰਾਹਾਮ ਦੀ ਸੰਤਾਨ ਹਾਂ ।” ਪਰ ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਜੇਕਰ ਤੁਸੀਂ ਅਬਰਾਹਾਮ ਦੀ ਸੰਤਾਨ ਹੁੰਦੇ ਤਾਂ ਤੁਸੀਂ ਅਬਰਾਹਾਮ ਵਰਗੇ ਕੰਮ ਕਰਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸ਼ੂ ਨੇ ਕਿਹਾ, “ਜੇ ਤੁਸੀਂ ਅਬਰਾਹਾਮ ਦੀ ਔਲਾਦ ਹੁੰਦੇ ਤਾਂ ਤੁਸੀਂ ਉਹੀ ਕਰਦੇ ਜੋ ਅਬਰਾਹਾਮ ਨੇ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, ਸਾਡਾ ਪਿਤਾ ਅਬਰਾਹਾਮ ਹੈ। ਯਿਸੂ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਅਬਰਾਹਾਮ ਦੀ ਉਲਾਦ ਹੁੰਦੇ ਤਾਂ ਅਬਰਾਹਾਮ ਜਿਹੇ ਕੰਮ ਕਰਦੇ
Punjabi ERV
ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ ਮੁੱਚ ਤੁਸੀਂ ਅਬਰਾਹਾਮ ਦੀ ਅੰਸ਼ ਹੁੰਦੇ, ਤਾਂ ਤੁਸੀਂ ਉਹੀ ਕਰਨੀਆਂ ਕਰਦੇ ਜੋ ਅਬਰਾਹਾਮ ਨੇ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ-ਮੁੱਚ ਤੁਸੀਂ ਅਬਰਾਹਾਮ ਦੀ ਅੰਸ ਹੁੰਦੇ, ਤਾਂ ਤੁਸੀਂ ਉਹੀ ਕੰਮ ਕਰਦੇ ਜੋ ਅਬਰਾਹਾਮ ਨੇ ਕੀਤੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں اوہنوں آکھیا ساڈا پئیو ابرہام اے۔ یِسُوع اوہناں نُوں آکھیا جے تُسی ابرہام دی اولاد ہوندے تے ابرہام جیہے کمّ کر دے۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਜੇ ਤੁਸੀਂ ਅਬਰਾਹਾਮ ਦੀ ਸੰਤਾਨ ਹੁੰਦੇ ਤਾਂ ਤੁਸੀਂ ਅਬਰਾਹਾਮ ਵਾਲੇ ਕੰਮ ਕਰਦੇ।