John 8:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰ ਦੇਣਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾ
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਤਾਂ ਮੈਨੂੰ, ਇੱਕ ਇਹੋ ਜਿਹੇ ਆਦਮੀ ਨੂੰ ਮਾਰਨ ਦੀ ਸੋਚ ਰਹੇ ਹੋ, ਜਿਸ ਨੇ ਤੁਹਾਨੂੰ ਪਰਮੇਸ਼ਰ ਦੇ ਕੋਲੋਂ ਸੁਣੇ ਹੋਏ ਸੱਚ ਦੇ ਬਾਰੇ ਦੱਸਿਆ ਹੈ । ਅਬਰਾਹਾਮ ਨੇ ਤਾਂ ਇਸ ਤਰ੍ਹਾਂ ਨਹੀਂ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਤਾਂ ਮੈਨੂੰ ਮਾਰਨ ਲਈ ਲੱਭ ਰਹੇ ਹੋ ਕਿਉਂਕਿ ਮੈਂ ਤੁਹਾਨੂੰ ਸੱਚ ਦੱਸਿਆ ਹੈ, ਜੋ ਮੈਂ ਪਰਮੇਸ਼ਵਰ ਵੱਲੋਂ ਸੁਣਿਆ ਹੈ। ਅਬਰਾਹਾਮ ਨੇ ਅਜਿਹੀਆਂ ਚੀਜ਼ਾਂ ਕਦੇ ਨਹੀਂ ਕੀਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਤੁਸੀਂ ਮੇਰੇ ਮਾਰ ਸੁੱਟਣ ਦੇ ਮਗਰ ਪਏ ਹੋ ਜੋ ਇਹਾ ਜਿਹਾ ਮਨੁੱਖ ਹਾਂ ਜਿਨ੍ਹ ਤੁਹਾਨੂੰ ਉਹ ਸੱਚੀ ਗੱਲ ਦੱਸੀ ਹੈ ਜਿਹੜੀ ਮੈਂ ਪਰਮੇਸ਼ੁਰ ਕੋਲੋਂ ਸੁਣੀ। ਇਹ ਤਾਂ ਅਬਰਾਹਾਮ ਨੇ ਨਹੀਂ ਕੀਤਾ
Punjabi ERV
ਮੈਂ ਉਹ ਹਾਂ ਜਿਸਨੇ ਤੁਹਾਨੂੰ ਸੱਚ ਦਸਿਆ, ਜਿਹਡ਼ਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰ ਦੇਣਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہُن میرے جیہے بندے نُوں مارنا چاہندے اوہ جِس تُہانوں ایہہ سَچّی گلّ دسی اے۔ جیہڑی مَیں خُدا کولوں سُنی۔ ابرہام اجیہا نئیں کِیتا۔
Punjabi Standard Bible (Punjabi Standard Bible) 2023
ਪਰ ਤੁਸੀਂ ਤਾਂ ਮੈਨੂੰ ਮਾਰ ਸੁੱਟਣਾ ਚਾਹੁੰਦੇ ਹੋ, ਉਸ ਮਨੁੱਖ ਨੂੰ ਜਿਸ ਨੇ ਤੁਹਾਨੂੰ ਉਹ ਸਚਾਈ ਦੱਸੀ ਜਿਹੜੀ ਉਸ ਨੇ ਪਰਮੇਸ਼ਰ ਤੋਂ ਸੁਣੀ ਹੈ। ਅਬਰਾਹਾਮ ਨੇ ਤਾਂ ਅਜਿਹਾ ਨਹੀਂ ਕੀਤਾ।