John 8:44 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਆਪਣੇ ਪਿਤਾ ਸ਼ੈਤਾਨ ਤੋਂ ਹੋ ਅਤੇ ਆਪਣੇ ਪਿਤਾ ਦੀਆਂ ਇੱਛਾਵਾਂ ਹੀ ਪੂਰੀਆਂ ਕਰਨੀਆਂ ਚਾਹੁੰਦੇ ਹੋ । ਉਹ ਆਦਿ ਤੋਂ ਹੀ ਕਾਤਲ ਸੀ । ਉਹ ਸੱਚਾਈ ਉੱਤੇ ਕਾਇਮ ਨਹੀਂ ਰਿਹਾ ਕਿਉਂਕਿ ਸੱਚ ਉਸ ਵਿੱਚ ਨਹੀਂ ਹੈ । ਉਹ ਜਦੋਂ ਝੂਠ ਬੋਲਦਾ ਹੈ ਤਾਂ ਉਹ ਆਪਣੇ ਸੁਭਾਅ ਦੇ ਅਨੁਸਾਰ ਹੀ ਬੋਲਦਾ ਹੈ ਕਿਉਂਕਿ ਉਹ ਝੂਠਾ ਹੈ ਅਤੇ ਝੂਠਿਆਂ ਦਾ ਪਿਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਆਪਣੇ ਪਿਤਾ ਦੁਸ਼ਟ ਦੇ ਹੋ, ਅਤੇ ਤੁਸੀਂ ਆਪਣੇ ਪਿਤਾ ਦੀਆਂ ਇੱਛਾਵਾਂ ਨੂੰ ਪੂਰਾ ਕਰਨਾ ਚਾਹੁੰਦੇ ਹੋ। ਕਿਉਂਕਿ ਉਹ ਸ਼ੁਰੂ ਤੋਂ ਹੀ ਕਾਤਲ ਸੀ ਅਤੇ ਉਸ ਸੱਚਾਈ ਤੇ ਖੜ੍ਹਾ ਨਹੀਂ ਰਹਿੰਦਾ। ਕਿਉਂਕਿ ਉਸ ਵਿੱਚ ਸੱਚਾਈ ਨਹੀਂ ਹੈ। ਜਦੋਂ ਉਹ ਝੂਠ ਬੋਲਦਾ ਹੈ, ਤਾਂ ਉਹ ਆਪਣੇ ਸੁਭਾਉ ਦੇ ਕਾਰਨ ਬੋਲਦਾ ਹੈ, ਕਿਉਂਕਿ ਉਹ ਝੂਠਾ ਹੈ ਅਤੇ ਝੂਠ ਦਾ ਪਿਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੇ ਪਿਉ ਸ਼ਤਾਨ ਤੋਂ ਹੋ ਅਤੇ ਆਪਣੇ ਪਿਉ ਦੀਆਂ ਕਾਮਨਾਂ ਦੇ ਅਨੁਸਾਰ ਕਰਨਾ ਚਾਹੁੰਦੇ ਹੋ । ਉਹ ਤਾਂ ਮੁੱਢੋਂ ਮਨੁੱਖ ਘਾਤਕ ਸੀ ਅਤੇ ਸਚਿਆਈ ਉੱਤੇ ਟਿਕਿਆ ਨਾ ਰਿਹਾ ਕਿਉਂਕਿ ਉਸ ਵਿੱਚ ਸਚਿਆਈ ਹੈ ਨਹੀਂ। ਜਦ ਉਹ ਝੂਠ ਬੋਲਦਾ ਹੈ ਤਾਂ ਉਹ ਆਪਣੀਆਂ ਹੀ ਹੱਕਦਾ ਹੈ ਕਿਉਂਕਿ ਉਹ ਝੂਠ ਹੈ ਅਤੇ ਝੂਠਾ ਦਾ ਪਤੰਦਰ ਹੈ
Punjabi ERV
ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی اپنے پئیو ابلیس توں ہو تے اپنے پئیو دِیاں خواہشاں نُوں پُورا کرنا چاہندے اوہ۔ اوہ مُڈھوں ای خُونی سی تے سچیائی اُتّے کھلوتا نا رہیا کیوں جو اوہدے وِچ سچیائی اے نئیں۔ جدوں اوہ جُھوٹھ بولدا اے اوہ اپنے ای ولّوں بولدا اے کیوں جو اوہ جُھوٹھا اے تے جُھوٹھ دا پئیو اے۔
Punjabi Standard Bible (Punjabi Standard Bible) 2023
ਤੁਸੀਂ ਆਪਣੇ ਪਿਓ ਸ਼ੈਤਾਨ ਤੋਂ ਹੋ ਅਤੇ ਆਪਣੇ ਪਿਓ ਦੀਆਂ ਇੱਛਾਵਾਂ ਨੂੰ ਪੂਰਾ ਕਰਨਾ ਚਾਹੁੰਦੇ ਹੋ। ਉਹ ਅਰੰਭ ਤੋਂ ਹੱਤਿਆਰਾ ਸੀ ਅਤੇ ਸਚਾਈ ਉੱਤੇ ਕਾਇਮ ਨਾ ਰਿਹਾ, ਕਿਉਂਕਿ ਸਚਾਈ ਉਸ ਵਿੱਚ ਹੈ ਨਹੀਂ। ਜਦੋਂ ਉਹ ਝੂਠ ਬੋਲਦਾ ਹੈ ਤਾਂ ਆਪਣੇ ਸੁਭਾਅ ਕਰਕੇ ਬੋਲਦਾ ਹੈ, ਕਿਉਂਕਿ ਉਹ ਝੂਠਾ ਹੈ ਅਤੇ ਝੂਠ ਦਾ ਪਿਓ ਹੈ।