John 8:54 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਜਵਾਬ ਦਿੱਤਾ, “ਜੇਕਰ ਮੈਂ ਆਪਣੇ-ਆਪ ਦਾ ਸਤਿਕਾਰ ਚਾਹੁੰਦਾ ਹਾਂ, ਤਾਂ ਉਸ ਸਤਿਕਾਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੈਨੂੰ ਸਤਿਕਾਰਦਾ ਹੈ, ਮੇਰਾ ਪਿਤਾ ਹੈ। ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਜੇਕਰ ਮੈਂ ਆਪਣੀ ਵਡਿਆਈ ਆਪ ਕਰਾਂ ਤਾਂ ਮੇਰੀ ਵਡਿਆਈ ਕੁਝ ਵੀ ਨਹੀਂ । ਇਹ ਮੇਰੇ ਪਿਤਾ ਹਨ ਜੋ ਮੇਰੀ ਵਡਿਆਈ ਕਰਦੇ ਹਨ ਜਿਹਨਾਂ ਨੂੰ ਤੁਸੀਂ ਆਪਣੇ ਪਰਮੇਸ਼ਰ ਕਹਿੰਦੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ, “ਜੇ ਮੈਂ ਆਪਣੀ ਵਡਿਆਈ ਕਰਦਾ ਹਾਂ, ਤਾਂ ਮੇਰੀ ਵਡਿਆਈ ਕੁਝ ਵੀ ਨਹੀਂ। ਮੇਰੇ ਪਿਤਾ, ਜਿਨ੍ਹਾਂ ਨੂੰ ਤੁਸੀਂ ਆਪਣਾ ਪਰਮੇਸ਼ਵਰ ਆਖਦੇ ਹੋ, ਉਹ ਮੇਰੀ ਵਡਿਆਈ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉੱਤਰ ਦਿੱਤਾ, ਜੇ ਮੈਂ ਆਪਣੀ ਵਡਿਆਈ ਕਰਾਂ ਤਾਂ ਮੇਰੀ ਵਡਿਆਈ ਕੁਝ ਨਹੀਂ ਹੈ। ਜੋ ਮੇਰੀ ਵਡਿਆਈ ਕਰਦਾ ਹੈ ਸੋ ਮੇਰਾ ਪਿਤਾ ਹੈ ਜਿਹ ਨੂੰ ਤੁਸੀਂ ਆਖਦੇ ਹੋ ਜੋ ਉਹ ਸਾਡਾ ਪਰਮੇਸ਼ੁਰ ਹੈ
Punjabi ERV
ਯਿਸੂ ਨੇ ਜਵਾਬ ਦਿੱਤਾ, “ਜੇਕਰ ਮੈਂ ਆਪਣੇ-ਆਪ ਦਾ ਸਤਿਕਾਰ ਚਾਹੁੰਦਾ ਹਾਂ, ਤਾਂ ਉਸ ਸਤਿਕਾਰ ਦੀ ਕੋਈ ਕੀਮਤ ਨਹੀਂ। ਪਰ ਜਿਹਡ਼ਾ ਮੈਨੂੰ ਸਤਿਕਾਰਦਾ ਹੈ, ਮੇਰਾ ਪਿਤਾ ਹੈ। ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉੱਤਰ ਦਿੱਤਾ, “ਜੇਕਰ ਮੈਂ ਆਪਣੇ ਆਪ ਦਾ ਆਦਰ ਚਾਹੁੰਦਾ ਹਾਂ, ਤਾਂ ਉਸ ਆਦਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੇਰਾ ਆਦਰ ਕਰਦਾ ਹੈ, ਮੇਰਾ ਪਿਤਾ ਹੈ ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع جواب دِتّا جے مَیں اپنے آپ نُوں وڈیاواں تے میری وڈیائی کُجھ نئیں اے۔ پر میری وڈیائی میرا باپ کر دا اے جِہنُوں تُسی آکھدے ہو پئی اوہ ساڈا خُدا اے۔
Punjabi Standard Bible (Punjabi Standard Bible) 2023
ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਆਪ ਆਪਣੀ ਵਡਿਆਈ ਕਰਾਂ ਤਾਂ ਮੇਰੀ ਵਡਿਆਈ ਕੁਝ ਨਹੀਂ। ਮੇਰੀ ਵਡਿਆਈ ਕਰਨ ਵਾਲਾ ਮੇਰਾ ਪਿਤਾ ਹੈ, ਜਿਸ ਨੂੰ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ਰ ਹੈ।