John 9:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਇਸ ਵਾਰੀ ਫ਼ਰੀਸੀਆਂ ਨੇ ਉਸ ਮਨੁੱਖ ਨੂੰ ਪੁੱਛਿਆ, “ਤੈਨੂੰ ਆਪਣੀ ਦ੍ਰਿਸ਼ਟੀ ਕਿਵੇਂ ਮਿਲੀ?” ਮਨੁੱਖ ਨੇ ਉੱਤਰ ਦਿੱਤਾ, “ਉਸ ਨੇ ਮੇਰੀਆਂ ਅੱਖਾਂ ਤੇ ਚਿੱਕੜ ਲਾਇਆ, ਮੈਂ ਅੱਖਾਂ ਧੋਤੀਆਂ ਅਤੇ ਹੁਣ ਮੈਂ ਵੇਖ ਸੱਕਦਾ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਫ਼ਰੀਸੀਆਂ ਨੇ ਇੱਕ ਵਾਰ ਫਿਰ ਉਸ ਤੋਂ ਪੁੱਛਿਆ, “ਤੂੰ ਸੁਜਾਖਾ ਕਿਸ ਤਰ੍ਹਾਂ ਹੋਇਆ?” ਉਸ ਨੇ ਉਹਨਾਂ ਨੂੰ ਉੱਤਰ ਦਿੱਤਾ, “ਯਿਸੂ ਨੇ ਮੇਰੀਆਂ ਅੱਖਾਂ ਉੱਤੇ ਮਿੱਟੀ ਦਾ ਲੇਪ ਲਾਇਆ ਜਿਸ ਨੂੰ ਮੈਂ ਧੋਤਾ ਅਤੇ ਹੁਣ ਮੈਂ ਦੇਖ ਸਕਦਾ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਫ਼ਰੀਸੀਆਂ ਨੇ ਫਿਰ ਉਸ ਨੂੰ ਪੁੱਛਿਆ, “ਤੈਨੂੰ ਰੋਸ਼ਨੀ ਕਿਵੇਂ ਮਿਲੀ?” ਉਸ ਮਨੁੱਖ ਨੇ ਉੱਤਰ ਦਿੱਤਾ, “ਉਹਨਾਂ ਨੇ ਮੇਰੀਆਂ ਅੱਖਾਂ ਤੇ ਗਿੱਲੀ ਮਿੱਟੀ ਲਗਾਈ ਅਤੇ ਮੈਂ ਧੋ ਲਿਆ ਤੇ ਹੁਣ ਮੈਂ ਦੇਖ ਸਕਦਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫ਼ਰੀਸੀਆਂ ਨੇ ਫੇਰ ਉਸ ਤੋਂ ਪੁੱਛਿਆ, ਤੂੰ ਕਿੱਕੁਰ ਸੁਜਾਖਾ ਹੋ ਗਿਆॽ ਉਹ ਨੇ ਉਨ੍ਹਾਂ ਨੂੰ ਕਿਹਾ ਕਿ ਓਨ ਮੇਰੀਆਂ ਅੱਖਾਂ ਤੇ ਗਿੱਲੀ ਮਿੱਟੀ ਲਾਈ ਅਤੇ ਮੈਂ ਧੋਤੀਆਂ ਅਰ ਹੁਣ ਵੇਖਦਾ ਹਾਂ
Punjabi ERV
ਤਾਂ ਇਸ ਵਾਰੀ ਫ਼ਰੀਸੀਆਂ ਨੇ ਉਸ ਮਨੁੱਖ ਨੂੰ ਪੁੱਛਿਆ, “ਤੈਨੂੰ ਆਪਣੀ ਦ੍ਰਿਸ਼ਟੀ ਕਿਵੇਂ ਮਿਲੀ?” ਮਨੁੱਖ ਨੇ ਉੱਤਰ ਦਿੱਤਾ, “ਉਸਨੇ ਮੇਰੀਆਂ ਅਖਾਂ ਤੇ ਚਿੱਕਡ਼ ਲਾਇਆ, ਮੈਂ ਅਖਾਂ ਧੋਤੀਆਂ ਅਤੇ ਹੁਣ ਮੈਂ ਵੇਖ ਸਕਦਾ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਵਾਰੀ ਫ਼ਰੀਸੀਆਂ ਨੇ ਉਸ ਮਨੁੱਖ ਨੂੰ ਪੁੱਛਿਆ, “ਤੈਨੂੰ ਆਪਣੀਆਂ ਅੱਖਾਂ ਕਿਵੇਂ ਮਿਲੀਆਂ?” ਮਨੁੱਖ ਨੇ ਉੱਤਰ ਦਿੱਤਾ, “ਉਸ ਨੇ ਮੇਰੀਆਂ ਅੱਖਾਂ ਤੇ ਗਿੱਲੀ ਮਿੱਟੀ ਲਗਾਈ ਤੇ, ਮੈਂ ਅੱਖਾਂ ਧੋਤੀਆਂ ਅਤੇ ਹੁਣ ਮੈਂ ਵੇਖ ਸਕਦਾ ਹਾਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی فیر فرِیسیاں وی اوہنوں پُچھیا پئی تُوں کِیویں ویکھن لگ پیا؟ اوس اوہناں نُوں آکھیا۔ اوس میرِیاں اَکھّیاں اُتّے مِٹّی لائی تے مَیں نہاتا تے سُجاکھا آں۔
Punjabi Standard Bible (Punjabi Standard Bible) 2023
ਤਦ ਫ਼ਰੀਸੀਆਂ ਨੇ ਵੀ ਉਸ ਤੋਂ ਪੁੱਛਿਆ ਕਿ ਤੂੰ ਸੁਜਾਖਾ ਕਿਵੇਂ ਹੋ ਗਿਆ। ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਉਸ ਨੇ ਮੇਰੀਆਂ ਅੱਖਾਂ ਉੱਤੇ ਮਿੱਟੀ ਲਾਈ ਅਤੇ ਮੈਂ ਧੋਤੀਆਂ ਅਤੇ ਹੁਣ ਮੈਂ ਵੇਖਦਾ ਹਾਂ।”