John 9:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਫ਼ਰੀਸੀਆਂ ਨੇ ਆਖਿਆ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਰੱਖ ਰਿਹਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਇੱਕ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਕਰਿਸ਼ਮੇ ਕਰ ਸੱਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਕੁਝ ਫ਼ਰੀਸੀਆਂ ਨੇ ਕਿਹਾ, “ਇਹ ਆਦਮੀ ਪਰਮੇਸ਼ਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਨੂੰ ਨਹੀਂ ਮੰਨਦਾ ।” ਪਰ ਕੁਝ ਹੋਰਨਾਂ ਨੇ ਕਿਹਾ, “ਇਹੋ ਜਿਹੇ ਚਮਤਕਾਰੀ ਚਿੰਨ੍ਹ ਇੱਕ ਪਾਪੀ ਆਦਮੀ ਕਿਸ ਤਰ੍ਹਾਂ ਦਿਖਾ ਸਕਦਾ ਹੈ?” ਇਸ ਤਰ੍ਹਾਂ ਉਹਨਾਂ ਵਿੱਚ ਫੁੱਟ ਪੈ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਫ਼ਰੀਸੀਆਂ ਨੇ ਕਿਹਾ, “ਇਹ ਮਨੁੱਖ ਪਰਮੇਸ਼ਵਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਨੂੰ ਨਹੀਂ ਮੰਨਦਾ।” ਪਰ ਦੂਸਰੇ ਲੋਕਾਂ ਨੇ ਪੁੱਛਿਆ, “ਇੱਕ ਪਾਪੀ ਅਜਿਹੇ ਚਮਤਕਾਰ ਕਿਵੇਂ ਕਰ ਸਕਦਾ ਹੈ?” ਇਸ ਲਈ ਉਹ ਆਪਸ ਵਿੱਚ ਸਹਿਮਤ ਨਹੀਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਫ਼ਰੀਸੀਆਂ ਵਿੱਚੋਂ ਕਿੰਨਿਆਂ ਨੇ ਕਿਹਾ, ਇਹ ਮਨੁੱਖ ਪਰਮੇਸ਼ੁਰ ਦੀ ਵੱਲੋਂ ਨਹੀਂ ਜੋ ਸਬਤ ਦੇ ਦਿਨ ਨੂੰ ਨਹੀਂ ਮੰਨਦਾ । ਪਰ ਹੋਰਨਾਂ ਆਖਿਆ, ਪਾਪੀ ਮਨੁੱਖ ਇਹੋ ਜੇਹੇ ਨਿਸ਼ਾਨ ਕਿੱਕੁਰ ਵਿਖਾਲ ਸੱਕਦਾ ਹੈॽ ਸੋ ਉਨ੍ਹਾਂ ਵਿੱਚ ਫੁੱਟ ਪੈ ਗਈ
Punjabi ERV
ਕੁਝ ਫ਼ਰੀਸੀਆਂ ਨੇ ਆਖਿਆ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਰਖ ਰਿਹਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਇੱਕ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਕਰਿਸ਼ਮੇ ਕਰ ਸਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁਝ ਫ਼ਰੀਸੀਆਂ ਨੇ ਕਿਹਾ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਮੰਨਦਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਚਮਤਕਾਰ ਕਰ ਸਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد فرِیسیاں وِچوں کئیاں آکھیا پئی ایہہ بندہ ربّ ولّوں نئیں اے کیوں جو اوہ سبت نُوں نئیں مَندا۔ پر ہورناں آکھیا گُناہگار بندہ کِیویں ایہو جِہیاں کراماتاں وکھا سکدا اے؟ تے اوہناں وِچ پُھٹ پئی۔
Punjabi Standard Bible (Punjabi Standard Bible) 2023
ਤਦ ਫ਼ਰੀਸੀਆਂ ਵਿੱਚੋਂ ਕੁਝ ਕਹਿਣ ਲੱਗੇ, “ਇਹ ਮਨੁੱਖ ਪਰਮੇਸ਼ਰ ਵੱਲੋਂ ਨਹੀਂ ਹੈ ਕਿਉਂਕਿ ਉਹ ਸਬਤ ਦੇ ਦਿਨ ਨੂੰ ਨਹੀਂ ਮੰਨਦਾ।” ਪਰ ਹੋਰਨਾਂ ਨੇ ਕਿਹਾ, “ਇੱਕ ਪਾਪੀ ਮਨੁੱਖ ਇਹੋ ਜਿਹੇ ਚਿੰਨ੍ਹ ਕਿਵੇਂ ਵਿਖਾ ਸਕਦਾ ਹੈ?” ਸੋ ਉਨ੍ਹਾਂ ਵਿੱਚ ਫੁੱਟ ਪੈ ਗਈ।