John 9:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਦੇ ਆਗੂਆਂ ਨੇ ਉਸ ਆਦਮੀ ਨੂੰ ਦੁਬਾਰਾ ਪੁੱਛਿਆ, “ਉਹ ਮਨੁੱਖ ਜਿਸਨੇ ਤੈਨੂੰ ਰਾਜ਼ੀ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸੱਕਦਾ ਹੈ। ਤੂੰ ਉਸ ਆਦਮੀ ਬਾਰੇ ਕੀ ਆਖਦਾ ਹੈ?” ਉਸ ਆਦਮੀ ਨੇ ਕਿਹਾ, “ਉਹ ਇੱਕ ਨਬੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਫ਼ਰੀਸੀਆਂ ਨੇ ਇੱਕ ਵਾਰ ਫਿਰ ਉਸ ਆਦਮੀ ਨੂੰ ਜੋ ਅੰਨ੍ਹਾ ਸੀ, ਪੁੱਛਿਆ, “ਤੂੰ ਉਸ ਦੇ ਬਾਰੇ ਕੀ ਕਹਿੰਦਾ ਹੈਂ? ਉਸ ਨੇ ਤਾਂ ਤੇਰੀਆਂ ਅੱਖਾਂ ਖੋਲ੍ਹੀਆਂ ਹਨ ।” ਉਸ ਨੇ ਉੱਤਰ ਦਿੱਤਾ, “ਉਹ ਇੱਕ ਨਬੀ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਫਿਰ ਉਹ ਸਾਰੇ ਫ਼ਰੀਸੀ ਉਸ ਅੰਨ੍ਹੇ ਆਦਮੀ ਕੋਲ ਗਏ ਅਤੇ ਪੁੱਛਿਆ, “ਤੂੰ ਇਸ ਆਦਮੀ ਬਾਰੇ ਕੀ ਕਹੇਗਾ? ਜਿਸ ਨੇ ਤੇਰੀਆਂ ਅੱਖਾਂ ਖੋਲ੍ਹੀਆਂ ਸਨ।” ਉਸ ਆਦਮੀ ਨੇ ਉੱਤਰ ਦਿੱਤਾ, “ਉਹ ਇੱਕ ਨਬੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਉਸ ਅੰਨ੍ਹੇ ਨੂੰ ਫੇਰ ਆਖਿਆ ਕਿ ਉਹ ਨੇ ਜੋ ਤੇਰੀਆਂ ਅੱਖਾਂ ਖੋਲ੍ਹੀਆਂ ਤੂੰ ਉਹ ਦੇ ਵਿਖੇ ਕੀ ਕਹਿੰਦਾ ਹੈਂ? ਉਹ ਬੋਲਿਆ, ਉਹ ਨਬੀ ਹੈ
Punjabi ERV
ਯਹੂਦੀਆਂ ਦੇ ਆਗੂਆਂ ਨੇ ਉਸ ਆਦਮੀ ਨੂੰ ਦੁਬਾਰਾ ਪੁੱਛਿਆ, “ਉਹ ਮਨੁੱਖ ਜਿਸਨੇ ਤੈਨੂੰ ਰਾਜ਼ੀ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸਕਦਾ ਹੈ। ਤੂੰ ਉਸ ਆਦਮੀ ਬਾਰੇ ਕੀ ਆਖਦਾ ਹੈ?” ਉਸ ਆਦਮੀ ਨੇ ਕਿਹਾ, “ਉਹ ਇੱਕ ਨਬੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀਆਂ ਦੇ ਆਗੂਆਂ ਨੇ ਉਸ ਮਨੁੱਖ ਨੂੰ ਫੇਰ ਪੁੱਛਿਆ, “ਉਹ ਮਨੁੱਖ ਜਿਸ ਨੇ ਤੈਨੂੰ ਚੰਗਾ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸਕਦਾ ਹੈ। ਤੂੰ ਉਸ ਮਨੁੱਖ ਬਾਰੇ ਕੀ ਆਖਦਾ ਹੈ?” ਉਸ ਮਨੁੱਖ ਨੇ ਕਿਹਾ, “ਉਹ ਇੱਕ ਨਬੀ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں اوس اَنھے نُوں آکھیا تُوں اوہدے حق وِچ کِیہ آکھنا ایں اوس تیریاں اکھّاں جو کھولِیاں؟ اوس آکھیا اوہ نبی اے۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਉਸ ਅੰਨ੍ਹੇ ਨੂੰ ਫੇਰ ਪੁੱਛਿਆ, “ਤੂੰ ਉਸ ਦੇ ਵਿਖੇ ਕੀ ਕਹਿੰਦਾ ਹੈਂ, ਕਿਉਂਕਿ ਉਸ ਨੇ ਤੇਰੀਆਂ ਅੱਖਾਂ ਖੋਲ੍ਹੀਆਂ ਹਨ?” ਉਸ ਨੇ ਕਿਹਾ, “ਉਹ ਨਬੀ ਹੈ।”