John 9:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸਾਨੂੰ ਇਹ ਨਹੀਂ ਪਤਾ ਕਿ ਹੁਣ ਇਸ ਨੂੰ ਕਿਵੇਂ ਦਿਸਦਾ ਹੈ। ਅਸੀਂ ਨਹੀਂ ਜਾਣਦੇ ਕਿ ਉਸਦੀਆਂ ਅੱਖਾਂ ਕਿਸਨੇ ਚੰਗੀਆਂ ਕੀਤੀਆਂ ਹਨ। ਤੁਸੀਂ ਉਸ ਨੂੰ ਪੁੱਛੋ। ਉਹ ਬੱਚਾ ਨਹੀਂ ਹੈ ਵੱਡਾ ਹੈ ਅਤੇ ਉਹ ਆਪਣੇ ਬਾਰੇ ਤੁਹਾਡੇ ਸਵਾਲਾਂ ਦੇ ਜਵਾਬ ਦੇ ਸੱਕਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਇਹ ਹੁਣ ਕਿਸ ਤਰ੍ਹਾਂ ਦੇਖਦਾ ਹੈ, ਅਸੀਂ ਇਸ ਦੇ ਬਾਰੇ ਕੁਝ ਨਹੀਂ ਜਾਣਦੇ ਅਤੇ ਨਾ ਹੀ ਅਸੀਂ ਇਹ ਜਾਣਦੇ ਹਾਂ ਕਿ ਇਸ ਦੀਆਂ ਅੱਖਾਂ ਕਿਸ ਨੇ ਖੋਲ੍ਹੀਆਂ ਹਨ । ਉਸ ਤੋਂ ਪੁੱਛ ਲਵੋ ਕਿਉਂਕਿ ਉਹ ਬੱਚਾ ਨਹੀਂ ਹੈ, ਉਹ ਆਪ ਹੀ ਦੱਸੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹ ਹੁਣ ਕਿਵੇਂ ਵੇਖ ਸਕਦਾ ਹੈ, ਅਤੇ ਕਿਸ ਨੇ ਉਸ ਦੀਆਂ ਅੱਖਾਂ ਨੂੰ ਖੋਲ੍ਹਿਆ ਹੈ, ਸਾਨੂੰ ਨਹੀਂ ਪਤਾ। ਉਸ ਨੂੰ ਪੁੱਛੋ, ਕਿਉਂਕਿ ਉਹ ਉਮਰ ਦਾ ਸਿਆਣਾ ਹੈ; ਉਹ ਆਪੇ ਹੀ ਤੁਹਾਨੂੰ ਦੱਸੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਾਨੂੰ ਪਤਾ ਨਹੀਂ ਜੋ ਉਹ ਹੁਣ ਕਿੱਕੂੰ ਵੇਖਦਾ ਹੈ ਅਤੇ ਇਹ ਭੀ ਨਹੀਂ ਸਾਨੂੰ ਪਤਾ ਹੈ ਭਈ ਕਿਹ ਨੇ ਉਹ ਦੀਆਂ ਅੱਖਾਂ ਖੋਲ੍ਹੀਆਂ । ਉਸੇ ਕੋਲੋਂ ਪੁੱਛ ਲਓ, ਉਹ ਸਿਆਣਾ ਹੈ, ਉਹ ਆਪਣੀ ਗੱਲ ਆਪੇ ਦੱਸੂ
Punjabi ERV
ਪਰ ਸਾਨੂੰ ਇਹ ਨਹੀਂ ਪਤਾ ਕਿ ਹੁਣ ਇਸਨੂੰ ਕਿਵੇਂ ਦਿਸਦਾ ਹੈ। ਅਸੀਂ ਨਹੀਂ ਜਾਣਦੇ ਕਿ ਉਸਦੀਆਂ ਅਖਾਂ ਕਿਸਨੇ ਚੰਗੀਆਂ ਕੀਤੀਆਂ ਹਨ। ਤੁਸੀਂ ਉਸਨੂੰ ਪੁਛੋ। ਉਹ ਬੱਚਾ ਨਹੀਂ ਹੈ ਵੱਡਾ ਹੈ ਅਤੇ ਉਹ ਆਪਣੇ ਬਾਰੇ ਤੁਹਾਡੇ ਸਵਾਲਾਂ ਦੇ ਜਵਾਬ ਦੇ ਸਕਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਾਨੂੰ ਇਹ ਨਹੀਂ ਪਤਾ ਕਿ ਹੁਣ ਇਸ ਨੂੰ ਕਿਵੇਂ ਦਿਸਦਾ ਹੈ। ਅਸੀਂ ਨਹੀਂ ਜਾਣਦੇ ਕਿ ਉਸ ਦੀਆਂ ਅੱਖਾਂ ਕਿਸ ਨੇ ਚੰਗੀਆਂ ਕੀਤੀਆਂ ਹਨ। ਤੁਸੀਂ ਉਸ ਨੂੰ ਪੁੱਛੋ। ਉਹ ਬੱਚਾ ਨਹੀਂ ਹੈ ਵੱਡਾ ਹੈ ਅਤੇ ਉਹ ਆਪਣੇ ਬਾਰੇ ਤੁਹਾਡੇ ਸਵਾਲਾਂ ਦੇ ਉੱਤਰ ਦੇ ਸਕਦਾ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایہہ سانُوں پتا نئیں پئی ہُن کِس طرح ویکھدا اے تے نا سانُوں خبر اے پئی ہُن کِس اوہدیاں اَکھّیاں کھول دِتّیاں نیں۔ اوہنوں پُچھو اوہ جوان اے اپنا حال اوہ آپے دسے گا۔
Punjabi Standard Bible (Punjabi Standard Bible) 2023
ਪਰ ਇਹ ਨਹੀਂ ਜਾਣਦੇ ਕਿ ਉਹ ਹੁਣ ਕਿਵੇਂ ਵੇਖਦਾ ਹੈ ਅਤੇ ਨਾ ਹੀ ਇਹ ਜਾਣਦੇ ਹਾਂ ਕਿ ਉਸ ਦੀਆਂ ਅੱਖਾਂ ਕਿਸ ਨੇ ਖੋਲ੍ਹੀਆਂ। ਉਸੇ ਨੂੰ ਪੁੱਛ ਲਵੋ ਉਹ ਸਿਆਣਾ ਹੈ, ਉਹ ਆਪਣੇ ਬਾਰੇ ਆਪ ਦੱਸੇਗਾ।”