John 9:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਮਾਪਿਆਂ ਨੇ ਇਹ ਇਸ ਲਈ ਆਖਿਆ, ਕਿਉ ਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਫ਼ੈਸਲਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਸਥਾਨ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਦੇ ਮਾਤਾ-ਪਿਤਾ ਨੇ ਇਹ ਇਸ ਲਈ ਕਿਹਾ ਕਿਉਂਕਿ ਯਹੂਦੀਆਂ ਨੇ ਪਹਿਲਾਂ ਹੀ ਇਹ ਫ਼ੈਸਲਾ ਕਰ ਲਿਆ ਸੀ ਕਿ ਜੋ ਕੋਈ ਵੀ ਯਿਸੂ ਨੂੰ ਮਸੀਹ ਕਰ ਕੇ ਮੰਨੇਗਾ ਉਸ ਨੂੰ ਪ੍ਰਾਰਥਨਾ ਘਰ ਵਿੱਚੋਂ ਕੱਢ ਦਿੱਤਾ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਦੇ ਮਾਤਾ-ਪਿਤਾ ਨੇ ਇਹ ਇਸ ਲਈ ਕਿਹਾ ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ, ਕਿਉਂਕਿ ਉਹਨਾਂ ਨੇ ਪਹਿਲਾਂ ਹੀ ਫ਼ੈਸਲਾ ਕਰ ਲਿਆ ਸੀ ਕਿ ਜੋ ਕੋਈ ਵੀ ਸਵੀਕਾਰ ਕਰਦਾ ਹੈ ਕਿ ਯਿਸ਼ੂ ਮਸੀਹਾ ਹੈ, ਉਸਨੂੰ ਪ੍ਰਾਰਥਨਾ ਸਥਾਨ ਤੋਂ ਬਾਹਰ ਕੱਢ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਮਾਪਿਆਂ ਨੇ ਯਹੂਦੀਆਂ ਤੋਂ ਡਰ ਦੇ ਮਾਰੇ ਏਹ ਗੱਲਾਂ ਕਹੀਆਂ ਕਿਉਂ ਜੋ ਯਹੂਦੀਆਂ ਨੇ ਏਕਾ ਕਰ ਲਿਆ ਸੀ ਭਈ ਜੇ ਕੋਈ ਉਹ ਨੂੰ ਮਸੀਹ ਕਰਕੇ ਮੰਨ ਲਵੇ ਤਾਂ ਉਹ ਸਮਾਜ ਵਿੱਚੋਂ ਛੇਕਿਆ ਜਾਵੇ
Punjabi ERV
ਉਸਦੇ ਮਾਪਿਆਂ ਨੇ ਇਹ ਇਸ ਲਈ ਆਖਿਆ, ਕਿਉਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਫ਼ੈਸਲਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਸਥਾਨ ਵਿੱਚੋਂ ਕਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਮਾਪਿਆਂ ਨੇ ਇਹ ਇਸ ਲਈ ਕਿਹਾ ਸੀ, ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਏਕਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਘਰ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ گلّاں اوہدے ماپیاں ایس واسطے آکھیاں کیوں جو اوہ یہُودِیاں کولوں ڈر دے سن۔ ایس لئی پئی یہُودِیاں آپو وِچ ایکا کِیتا ہویا سی پئی جیہڑا کوئی اوہنوں مسِیح آکھے عبادتخانیوں کڈھیا جائے۔
Punjabi Standard Bible (Punjabi Standard Bible) 2023
ਉਸ ਦੇ ਮਾਤਾ-ਪਿਤਾ ਨੇ ਇਹ ਗੱਲਾਂ ਯਹੂਦੀਆਂ ਦੇ ਡਰ ਦੇ ਮਾਰੇ ਕਹੀਆਂ ਸਨ; ਕਿਉਂਕਿ ਯਹੂਦੀਆਂ ਨੇ ਪਹਿਲਾਂ ਹੀ ਏਕਾ ਕਰ ਲਿਆ ਸੀ ਕਿ ਜੇ ਕਿਸੇ ਨੇ ਉਸ ਨੂੰ ਮਸੀਹ ਮੰਨਿਆ ਤਾਂ ਉਸ ਨੂੰ ਸਭਾ-ਘਰ ਵਿੱਚੋਂ ਛੇਕ ਦਿੱਤਾ ਜਾਵੇਗਾ।