John 9:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਦੇ ਆਗੂ ਬੜੇ ਕਰੋਧ ਵਿੱਚ ਆਏ ਅਤੇ ਫਿਰ ਉਸ ਆਦਮੀ ਨੂੰ ਬੜਾ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਆਦਮੀ ਦਾ ਚੇਲਾ ਹੈ। ਤੇ ਅਸੀਂ ਮੂਸਾ ਦੇ ਚੇਲੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਉਹਨਾਂ ਨੇ ਉਸ ਦੀ ਬੇਇੱਜ਼ਤੀ ਕੀਤੀ ਅਤੇ ਕਿਹਾ, “ਤੂੰ ਹੀ ਉਸ ਆਦਮੀ ਦਾ ਚੇਲਾ ਹੈਂ! ਅਸੀਂ ਤਾਂ ਮੂਸਾ ਦੇ ਚੇਲੇ ਹਾਂ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਹੂਦੀਆਂ ਨੂੰ ਉਸ ਉੱਪਰ ਗੁੱਸਾ ਆਇਆ ਅਤੇ ਬੁਰਾ ਭਲਾ ਕਿਹਾ ਅਤੇ ਬੋਲੇ, “ਤੂੰ ਹੀ ਉਸ ਦਾ ਚੇਲਾ ਹੈ ਪਰ ਅਸੀਂ ਮੋਸ਼ੇਹ ਦੇ ਚੇਲੇ ਹਾਂ
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਉਸ ਨੂੰ ਗਾਲਾਂ ਕੱਢ ਕੇ ਆਖਿਆ, ਉਹ ਦਾ ਚੇਲਾ ਤੂੰਏਂ ਹੈਂ ਪਰ ਅਸੀਂ ਮੂਸਾ ਤੇ ਚੇਲੇ ਹਾਂਗੇ
Punjabi ERV
ਯਹੂਦੀਆਂ ਦੇ ਆਗੂ ਬਡ਼ੇ ਕਰੋਧ ਵਿੱਚ ਆਏ ਅਤੇ ਫਿਰ ਉਸ ਆਦਮੀ ਨੂੰ ਬਡ਼ਾ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਆਦਮੀ ਦਾ ਚੇਲਾ ਹੈ। ਤੇ ਅਸੀਂ ਮੁਸਾ ਦੇ ਚੇਲੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀਆਂ ਦੇ ਆਗੂ ਬਹੁਤ ਗੁੱਸੇ ਵਿੱਚ ਆਏ ਅਤੇ ਫਿਰ ਉਸ ਮਨੁੱਖ ਨੂੰ ਬਹੁਤ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਮਨੁੱਖ ਦਾ ਚੇਲਾ ਹੈ ਤੇ ਅਸੀਂ ਮੂਸਾ ਦੇ ਚੇਲੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں اوہنوں پھٹکاریا تے آکھیا۔ تُوں ای اوہدا شاگِرد ایں پر اسی تے مُوسیٰ دے شاگِرد آں۔
Punjabi Standard Bible (Punjabi Standard Bible) 2023
ਤਦ ਉਹ ਉਸ ਨੂੰ ਬੁਰਾ-ਭਲਾ ਕਹਿ ਕੇ ਬੋਲੇ, “ਤੂੰ ਹੀ ਹੈਂ ਉਸ ਦਾ ਚੇਲਾ! ਅਸੀਂ ਤਾਂ ਮੂਸਾ ਦੇ ਚੇਲੇ ਹਾਂ।