John 9:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਮਨੁੱਖ ਨੇ ਕਿਹਾ, “ਇਹ ਬੜੀ ਅਜੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ। ਪਰ ਇਸਨੇ ਮੇਰੀਆਂ ਅੱਖਾਂ ਰਾਜੀ ਕੀਤੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਆਦਮੀ ਨੇ ਉਹਨਾਂ ਨੂੰ ਉੱਤਰ ਦਿੱਤਾ, “ਇਹ ਅਜੀਬ ਗੱਲ ਹੈ ਕਿ ਤੁਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਏ ਹਨ ਪਰ ਉਹਨਾਂ ਨੇ ਮੇਰੀਆਂ ਅੱਖਾਂ ਖੋਲ੍ਹ ਦਿੱਤੀਆਂ ਹਨ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਆਦਮੀ ਨੇ ਜਵਾਬ ਦਿੱਤਾ, “ਹੁਣ ਇਹ ਕਮਾਲ ਦੀ ਗੱਲ ਹੈ! ਤੁਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ, ਫਿਰ ਵੀ ਉਹਨਾਂ ਨੇ ਮੇਰੀਆਂ ਅੱਖਾਂ ਖੋਲ੍ਹੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਮਨੁੱਖ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਇਹੋ ਤਾਂ ਅਚਰਜ ਦੀ ਗੱਲ ਹੈ ਜੋ ਤੁਸੀਂ ਨਹੀਂ ਜਾਣਦੇ ਭਈ ਉਹ ਕਿੱਥੋਂ ਹੈ ਅਤੇ ਉਸ ਨੇ ਮੇਰੀਆਂ ਅੱਖੀਆਂ ਖੋਲ੍ਹ ਦਿੱਤੀਆਂ!
Punjabi ERV
ਉਸ ਮਨੁੱਖ ਨੇ ਕਿਹਾ, “ਇਹ ਬਡ਼ੀ ਅਜੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿਥੋਂ ਆਇਆ ਹੈ। ਪਰ ਇਸਨੇ ਮੇਰੀਆਂ ਅਖਾਂ ਰਾਜੀ ਕੀਤੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਮਨੁੱਖ ਨੇ ਕਿਹਾ, “ਇਹ ਬਹੁਤ ਅਜ਼ੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ। ਪਰ ਇਸ ਨੇ ਮੇਰੀਆਂ ਅੱਖਾਂ ਠੀਕ ਕੀਤੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس بندے اوہناں نُوں جواب دِتّا ایہہ تے اچرج گلّ اے پئی تُسی نئیں جان دے پئی اوہ کِتّھوں دا اے تے اوس میرِیاں اَکھّیاں کھول دِتّیاں۔
Punjabi Standard Bible (Punjabi Standard Bible) 2023
ਉਸ ਮਨੁੱਖ ਨੇ ਉਨ੍ਹਾਂ ਨੂੰ ਕਿਹਾ, “ਇਹ ਤਾਂ ਹੈਰਾਨੀ ਦੀ ਗੱਲ ਹੈ ਕਿ ਤੁਸੀਂ ਨਹੀਂ ਜਾਣਦੇ ਜੋ ਉਹ ਕਿੱਥੋਂ ਦਾ ਹੈ, ਜਦਕਿ ਉਸ ਨੇ ਮੇਰੀਆਂ ਅੱਖਾਂ ਖੋਲ੍ਹ ਦਿੱਤੀਆਂ!