John 9:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਵਿਅਕਤੀ ਨੂੰ ਸੁਣਦਾ ਹੈ ਜੋ ਸ਼ਰਧਾਲੂ ਹੈ ਅਤੇ ਉਸ ਦੇ ਹੁਕਮਾਂ ਦਾ ਆਗਿਆਕਾਰੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਜਾਣਦੇ ਹਾਂ ਕਿ ਪਰਮੇਸ਼ਰ ਪਾਪੀਆਂ ਦੀ ਨਹੀਂ ਸੁਣਦੇ; ਉਹ ਉਹਨਾਂ ਦੀ ਹੀ ਸੁਣਦੇ ਹਨ ਜਿਹੜੇ ਉਹਨਾਂ ਨੂੰ ਮੰਨਦੇ ਅਤੇ ਉਹਨਾਂ ਦੀ ਇੱਛਾ ਦੇ ਅਨੁਸਾਰ ਚੱਲਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਜਾਣਦੇ ਹਾਂ ਕਿ ਪਰਮੇਸ਼ਵਰ ਪਾਪੀਆਂ ਦੀ ਨਹੀਂ ਸੁਣਦਾ। ਉਹ ਉਸ ਧਰਮੀ ਵਿਅਕਤੀ ਦੀ ਗੱਲ ਸੁਣਦਾ ਹੈ ਜੋ ਉਸ ਦੀ ਇੱਛਾ ਪੂਰੀ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਤਾਂ ਜਾਣਦੇ ਹਾਂਗੇ ਜੋ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ ਪਰ ਜੇ ਕੋਈ ਪਰਮੇਸ਼ੁਰ ਦਾ ਭਗਤ ਹੋਵੇ ਅਤੇ ਉਹ ਦੀ ਮਰਜ਼ੀ ਉੱਤੇ ਚੱਲੇ ਤਾਂ ਉਹ ਦੀ ਸੁਣਦਾ ਹੈ
Punjabi ERV
ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਵਿਅਕਤੀ ਨੂੰ ਸੁਣਦਾ ਹੈ ਜੋ ਸ਼ਰਧਾਲੂ ਹੈ ਅਤੇ ਉਸਦੇ ਹੁਕਮਾਂ ਦਾ ਆਗਿਆਕਾਰੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اسی جاننے آں پئی خُدا گُناہگار دی نئیں سُندا پر جے کوئی خُدا دا بَھگت ہوئے تے اوہدی مرضی اُتّے چلّے۔ اوہ اوہدی سُندا اے۔
Punjabi Standard Bible (Punjabi Standard Bible) 2023
ਅਸੀਂ ਜਾਣਦੇ ਹਾਂ ਕਿ ਪਰਮੇਸ਼ਰ ਪਾਪੀਆਂ ਦੀ ਨਹੀਂ ਸੁਣਦਾ, ਪਰ ਜੇ ਕੋਈ ਪਰਮੇਸ਼ਰ ਦਾ ਅਰਾਧਕ ਹੋਵੇ ਅਤੇ ਉਸ ਦੀ ਇੱਛਾ ਉੱਤੇ ਚੱਲਦਾ ਹੋਵੇ ਤਾਂ ਉਹ ਉਸ ਦੀ ਸੁਣਦਾ ਹੈ।