John 9:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਦੇ ਆਗੂਆਂ ਨੇ ਜਵਾਬ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿੱਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸ ਨੂੰ ਚੱਲੇ ਜਾਣ ਲਈ ਕਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਉਸ ਨੂੰ ਉੱਤਰ ਦਿੱਤਾ, “ਤੂੰ ਪਾਪਾਂ ਵਿੱਚ ਹੀ ਜੰਮਿਆ ਪਲਿਆ ਹੈਂ ਅਤੇ ਕੀ ਤੂੰ ਸਾਨੂੰ ਪੜ੍ਹਾ ਰਿਹਾ ਹੈਂ?” ਫਿਰ ਉਹਨਾਂ ਨੇ ਉਸ ਨੂੰ ਪ੍ਰਾਰਥਨਾ ਘਰ ਵਿੱਚੋਂ ਬਾਹਰ ਕੱਢ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਉੱਤਰ ਦਿੱਤਾ, “ਤੂੰ ਜਨਮ ਵੇਲੇ ਪਾਪ ਵਿੱਚ ਡੁੱਬਿਆ ਹੋਇਆ ਸੀ; ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈ!” ਅਤੇ ਉਹਨਾਂ ਨੇ ਉਸਨੂੰ ਬਾਹਰ ਸੁੱਟ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, ਤੂੰ ਤਾਂ ਨਿਰਾ ਪੁਰਾ ਪਾਪਾਂ ਵਿੱਚ ਜੰਮਿਆ ਹੈਂ, ਫੇਰ ਸਾਨੂੰ ਸਿਖਲਾਉਂਦਾ ਹੈਂॽ ਅਤੇ ਉਨ੍ਹਾਂ ਉਸ ਨੂੰ ਛੇਕ ਦਿੱਤਾ।।
Punjabi ERV
ਯਹੂਦੀਆਂ ਦੇ ਆਗੂਆਂ ਨੇ ਜਵਾਬ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸਨੂੰ ਚਲੇ ਜਾਣ ਲਈ ਕਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀਆਂ ਦੇ ਆਗੂਆਂ ਨੇ ਉੱਤਰ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸ ਨੂੰ ਜਾਣ ਲਈ ਕਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں اوہنوں جواب وِچ آکھیا تُوں تے گُناہاں وِچ جمّیا سائیں تے سانُوں سکھانا ایں؟ تے اوہنوں باہر کڈھ دِتّا۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਉਸ ਨੂੰ ਕਿਹਾ, “ਤੂੰ ਤਾਂ ਪੂਰੀ ਤਰ੍ਹਾਂ ਪਾਪਾਂ ਵਿੱਚ ਜੰਮਿਆ ਹੈਂ, ਫਿਰ ਸਾਨੂੰ ਸਿਖਾਉਂਦਾ ਹੈਂ?” ਅਤੇ ਉਨ੍ਹਾਂ ਨੇ ਉਸ ਨੂੰ ਬਾਹਰ ਕੱਢ ਦਿੱਤਾ।