John 9:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਕਹਿਣ ਤੋਂ ਬਾਦ, ਯਿਸੂ ਨੇ ਜ਼ਮੀਨ ਤੇ ਥੁੱਕਿਆ ਅਤੇ ਇਸ ਨਾਲ ਥੋੜ੍ਹੀ ਮਿੱਟੀ ਗਿਲੀ ਕੀਤੀ ਤੇ ਉਸ ਨਾਲ ਉਸ ਅੰਨ੍ਹੇ ਮਨੁੱਖ ਦੀ ਅੱਖ ਤੇ ਲੇਪਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਕਹਿ ਕੇ ਯਿਸੂ ਨੇ ਜ਼ਮੀਨ ਉੱਤੇ ਥੁੱਕਿਆ ਅਤੇ ਉਸ ਥੁੱਕ ਨਾਲ ਮਿੱਟੀ ਦਾ ਇੱਕ ਲੇਪ ਬਣਾਇਆ ਅਤੇ ਉਸ ਅੰਨ੍ਹੇ ਦੀਆਂ ਅੱਖਾਂ ਉੱਤੇ ਲਾ ਕੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਕਹਿਣ ਤੋਂ ਬਾਅਦ, ਉਹਨਾਂ ਨੇ ਜ਼ਮੀਨ ਤੇ ਥੁੱਕਿਆ ਅਤੇ ਉਸ ਥੁੱਕ ਨਾਲ ਥੋੜ੍ਹਾ ਜਿਹਾ ਮਿੱਟੀ ਦਾ ਲੇਪ ਬਣਾਇਆ ਅਤੇ ਉਸ ਦੀਆਂ ਅੱਖਾਂ ਤੇ ਲਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਏਹ ਗੱਲਾਂ ਕਹਿ ਕੇ ਧਰਤੀ ਉੱਤੇ ਥੁੱਕਿਆ ਅਤੇ ਥੁੱਕ ਨਾਲ ਮਿੱਟੀ ਗੋਈ ਅਰ ਉਹ ਮਿੱਟੀ ਉਹ ਦੀਆਂ ਅੱਖੀਆਂ ਉੱਤੇ ਮਲੀ
Punjabi ERV
ਇਹ ਕਹਿਣ ਤੋਂ ਬਾਦ, ਯਿਸੂ ਨੇ ਜ਼ਮੀਨ ਤੇ ਥੁਕਿਆ ਅਤੇ ਇਸ ਨਾਲ ਥੋਡ਼ਾ ਚਿੱਕਡ਼ ਕੀਤਾ ਅਤੇ ਉਹ ਚਿੱਕਡ਼ ਅੰਨ੍ਹੇ ਮਨੁੱਖ ਦੀ ਅੱਖ ਤੇ ਲੇਪਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗੱਲਾਂ ਕਹਿਣ ਤੋਂ ਬਾਅਦ, ਯਿਸੂ ਨੇ ਧਰਤੀ ਤੇ ਥੁੱਕਿਆ ਅਤੇ ਉਸ ਨਾਲ ਥੋੜੀ ਮਿੱਟੀ ਗਿੱਲੀ ਕੀਤੀ ਅਤੇ ਉਹ ਮਿੱਟੀ ਅੰਨ੍ਹੇ ਮਨੁੱਖ ਦੀਆਂ ਅੱਖਾਂ ਤੇ ਲਾਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ آکھ کے اوس زمین اُتّے تُھکیا تے تُھک نال مِٹّی گُتّھی تے اوہدیاں اَکھّیاں اُتّے اوہ مِٹّی لمِب دِتّی۔
Punjabi Standard Bible (Punjabi Standard Bible) 2023
ਇਹ ਕਹਿ ਕੇ ਉਸ ਨੇ ਜ਼ਮੀਨ ਉੱਤੇ ਥੁੱਕਿਆ ਅਤੇ ਥੁੱਕ ਨਾਲ ਮਿੱਟੀ ਗੋ ਕੇ ਉਸ ਦੀਆਂ ਅੱਖਾਂ ਉੱਤੇ ਮਲੀ