John 9:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਮਨੁੱਖ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,” (ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।”) ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਦ ਵਾਪਸ ਪਰਤਿਆ। ਹੁਣ ਉਸ ਨੂੰ ਸਭ ਵਿਖਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੂੰ ਕਿਹਾ, “ਜਾ ਕੇ ਸਿਲੋਅਮ ਦੇ ਤਲਾਬ ਵਿੱਚ ਧੋ ਲੈ ।” (ਸਿਲੋਅਮ ਦਾ ਅਰਥ ਹੈ, ‘ਭੇਜਿਆ ਹੋਇਆ’ ।) ਇਸ ਲਈ ਉਹ ਗਿਆ, ਉਸ ਨੇ ਆਪਣੀਆਂ ਅੱਖਾਂ ਧੋਤੀਆਂ ਅਤੇ ਸੁਜਾਖਾ ਹੋ ਕੇ ਵਾਪਸ ਆਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸਨੂੰ ਕਿਹਾ, “ਜਾਓ ਅਤੇ ਸਿਲੋਅਮ ਦੇ ਤਲਾਬ ਵਿੱਚ ਧੋਵੋ” (ਇਸ ਸ਼ਬਦ ਦਾ ਅਰਥ ਹੈ ਭੇਜਿਆ)। ਤਾਂ ਉਹ ਆਦਮੀ ਚੱਲਿਆ ਗਿਆ ਅਤੇ ਉੱਥੇ ਉਸ ਨੇ ਆਪਣੀਆਂ ਅੱਖਾਂ ਨੂੰ ਧੋਤਾ ਅਤੇ ਵੇਖਦਿਆਂ ਘਰ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੂੰ ਆਖਿਆ, ਜਾਹ ਸਿਲੋਆਮ ਦੇ ਕੁੰਡ ਵਿੱਚ ਜਿਹ ਦਾ ਅਰਥ ਹੈ \ਭੇਜਿਆ ਹੋਇਆ\ ਧੋ ਸੁੱਟ। ਸੋ ਉਹ ਨੇ ਜਾ ਕੇ ਧੋਤੀਆਂ ਅਤੇ ਸੁਜਾਖਾ ਹੋ ਕੇ ਚੱਲਾ ਆਇਆ
Punjabi ERV
ਯਿਸੂ ਨੇ ਉਸ ਮਨੁੱਖ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅਖਾਂ ਧੋ, ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅਖਾਂ ਧੋਣ ਤੋਂ ਬਾਦ ਵਾਪਸ ਪਰਤਿਆ। ਹੁਣ ਉਸਨੂੰ ਸਭ ਵਿਖਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਸ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,” ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਅਦ ਵਾਪਸ ਆਇਆ। ਹੁਣ ਉਸ ਨੂੰ ਸਭ ਦਿਸਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں آکھیا جا شِیلوخ دے حوض وِچ (جِہدا مطلب گھلّیا ہویا اے) نہا۔ تَد اوہ جا کے نہاتا تے سُجاکھا ہو کے آیا۔
Punjabi Standard Bible (Punjabi Standard Bible) 2023
ਅਤੇ ਉਸ ਨੂੰ ਕਿਹਾ, “ਜਾ ਸਿਲੋਆਮ ਦੇ ਤਲਾਬ ਵਿੱਚ ਧੋ ਲੈ।” (ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ”) ਸੋ ਉਸ ਨੇ ਜਾ ਕੇ ਧੋਤੀਆਂ ਅਤੇ ਸੁਜਾਖਾ ਹੋ ਕੇ ਮੁੜ ਆਇਆ।