Jonah 1:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਨਾਹ ਨੇ ਆਦਮੀਆਂ ਨੂੰ ਦੱਸਿਆ ਕਿ ਉਹ ਯਹੋਵਾਹ ਤੋਂ ਭੱਜ ਰਿਹਾ ਸੀ। ਜਦੋਂ ਉਨ੍ਹਾਂ ਨੇ ਇਹ ਸੁਣਿਆ, ਉਹ ਬਹੁਤ ਡਰ ਗਏ। ਅਤੇ ਪੁੱਛਿਆ, “ਪਰਮੇਸ਼ੁਰ ਦੇ ਵਿਰੁੱਧ ਤੂੰ ਕੀ ਬਦ-ਕਰਨੀ ਕੀਤੀ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਮਨੁੱਖ ਬਹੁਤ ਹੀ ਡਰ ਗਏ ਅਤੇ ਉਹ ਨੂੰ ਆਖਣ ਲੱਗੇ, ਤੈਂ ਏਹ ਕੀ ਕੀਤਾॽ ਕਿਉਂ ਜੋ ਓਹ ਮਨੁੱਖ ਜਾਣਦੇ ਸਨ ਕਿ ਏਹ ਯਹੋਵਾਹ ਦੇ ਹਜ਼ੂਰੋਂ ਨੱਸ ਰਿਹਾ ਸੀ ਕਿਉਂਕਿ ਉਹ ਨੇ ਉਨ੍ਹਾਂ ਨੂੰ ਇਹ ਦੱਸ ਦਿੱਤਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਮਨੁੱਖ ਬਹੁਤ ਹੀ ਡਰ ਗਏ ਅਤੇ ਕਹਿਣ ਲੱਗੇ, “ਤੂੰ ਇਹ ਕੀ ਕੀਤਾ?” ਉਹ ਮਨੁੱਖ ਜਾਣ ਗਏ ਸਨ ਕਿ ਯੂਨਾਹ ਯਹੋਵਾਹ ਦੇ ਹਜ਼ੂਰੋਂ ਭੱਜ ਰਿਹਾ ਸੀ, ਕਿਉਂਕਿ ਉਸ ਨੇ ਆਪ ਹੀ ਇਹ ਗੱਲ ਉਨ੍ਹਾਂ ਨੂੰ ਦੱਸ ਦਿੱਤੀ ਸੀ।