Joshua 1:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸਲ ਵਿੱਚ, ਯਹੋਵਾਹ ਨੇ ਤੁਹਾਨੂੰ ਇਹ ਧਰਤੀ ਯਰਦਨ ਨਦੀ ਦੇ ਪੂਰਬ ਵੱਲ ਦੇ ਦਿੱਤੀ ਹੈ। ਤੁਹਾਡੀਆਂ ਪਤਨੀਆਂ ਅਤੇ ਬੱਚੇ ਇਸ ਧਰਤੀ ਉੱਤੇ ਤੁਹਾਡੇ ਪਸ਼ੂਆਂ ਸਮੇਤ ਰਹਿ ਸੱਕਦੇ ਹਨ। ਪਰ ਤੁਹਾਡੇ ਲੜਾਕੂ ਬੰਦੇ ਯਰਦਨ ਨਦੀ ਨੂੰ ਤੁਹਾਡੇ ਭਰਾਵਾਂ ਸਮੇਤ ਜ਼ਰੂਰ ਪਾਰ ਕਰਨ। ਤੁਹਾਨੂੰ ਜੰਗ ਲਈ ਤਿਆਰ ਰਹਿਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਧਰਤੀ ਲੈਣ ਵਿੱਚ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੀਆਂ ਤੀਵੀਆਂ, ਤੁਹਾਡੇ ਬਾਲ ਅਤੇ ਤੁਹਾਡੇ ਵੱਗ ਏਸ ਧਰਤੀ ਵਿੱਚ ਵੱਸਣਗੇ ਜਿਹੜੀ ਯਰਦਨ ਦੇ ਪਾਰ ਮੂਸਾ ਨੇ ਤੁਹਾਨੂੰ ਦਿੱਤੀ ਹੈ ਪਰ ਤੁਸੀਂ ਸਾਰੇ ਜਿੰਨੇ ਸੂਰ ਬੀਰ ਹੋ ਸ਼ਸਤਰ ਬੰਨ੍ਹ ਕੇ ਆਪਣਿਆਂ ਭਰਾਵਾਂ ਦੇ ਅੱਗੇ ਪਾਰ ਲੰਘੋ ਅਤੇ ਉਨ੍ਹਾਂ ਦੀ ਸਹਾਇਤਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੀਆਂ ਔਰਤਾਂ, ਤੁਹਾਡੇ ਬੱਚੇ ਅਤੇ ਤੁਹਾਡੇ ਡੰਗਰ ਇਸ ਧਰਤੀ ਵਿੱਚ ਵੱਸਣਗੇ, ਜਿਹੜੀ ਯਰਦਨ ਦੇ ਪਾਰ ਮੂਸਾ ਨੇ ਤੁਹਾਨੂੰ ਦਿੱਤੀ ਹੈ ਪਰ ਤੁਸੀਂ ਸਾਰੇ ਜਿੰਨ੍ਹੇ ਸੂਰਬੀਰ ਹੋ ਸ਼ਸਤਰ ਬੰਨ੍ਹ ਕੇ ਆਪਣਿਆਂ ਭਰਾਵਾਂ ਦੇ ਅੱਗੇ ਪਾਰ ਲੰਘੋ ਅਤੇ ਉਹਨਾਂ ਦੀ ਸਹਾਇਤਾ ਕਰੋ।