Joshua 1:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੁਹਾਨੂੰ ਅਰਾਮ ਕਰਨ ਲਈ ਇੱਕ ਥਾਂ ਦੇਵੇਗਾ ਅਤੇ ਉਹ ਤੁਹਾਡੇ ਭਰਾਵਾਂ ਨੂੰ ਵੀ ਸਥਾਨ ਦੇਵੇਗਾ। ਪਰ ਤੁਹਾਨੂੰ ਉਦੋਂ ਤੱਕ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ ਜਦੋਂ ਤੱਕ ਕਿ ਉਹ ਉਸ ਧਰਤੀ ਨੂੰ ਹਾਸਿਲ ਕਰ ਲੈਣ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਨੂੰ ਦੇ ਰਿਹਾ ਹੈ। ਫ਼ੇਰ ਤੁਸੀਂ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ, ਆਪਣੀ ਧਰਤੀ ਉੱਤੇ ਵਾਪਸ ਆ ਸੱਕਦੇ ਹੋ ਜਿਹੜੀ ਮੂਸਾ, ਯਹੋਵਾਹ ਦੇ ਸੇਵਕ ਨੇ ਤੁਹਾਨੂੰ ਦਿੱਤੀ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੀਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਸੁੱਖ ਨਾ ਦੇਵੇ ਜਿਵੇਂ ਉਸ ਤੁਹਾਨੂੰ ਦਿੱਤਾ ਹੈ ਅਤੇ ਉਹ ਵੀ ਉਸ ਦੇਸ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਨੂੰ ਦੇਣ ਵਾਲਾ ਹੈ ਕਬਜ਼ਾ ਨਾ ਕਰ ਲੈਣ ਤਦ ਤੁਸੀਂ ਏਸ ਦੇਸ ਵੱਲ ਜਿਹੜਾ ਤੁਹਾਡੀ ਵਿਰਾਸਤ ਹੈ ਮੁੜਿਓ ਜਿਹੜਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਵੱਲ ਦਿੱਤਾ ਸੀ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰ ਲਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੱਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਸੁੱਖ ਨਾ ਦੇਵੇ ਜਿਵੇਂ ਉਸ ਨੇ ਤੁਹਾਨੂੰ ਦਿੱਤਾ ਹੈ ਅਤੇ ਉਹ ਵੀ ਉਸ ਦੇਸ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਦੇਣ ਵਾਲਾ ਹੈ ਕਬਜ਼ਾ ਨਾ ਕਰ ਲੈਣ ਤਦ ਤੁਸੀਂ ਇਸ ਦੇਸ ਵੱਲ ਜਿਹੜਾ ਤੁਹਾਡੀ ਵਿਰਾਸਤ ਹੈ ਮੁੜ ਆਇਓ, ਜਿਹੜਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਵੱਲ ਦਿੱਤਾ ਸੀ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰ ਲਿਓ।