Joshua 1:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੇਰਾ ਸੇਵਕ ਮੂਸਾ ਗੁਜ਼ਰ ਗਿਆ ਹੈ। ਹੁਣ ਤੈਨੂੰ ਅਤੇ ਇਨ੍ਹਾਂ ਲੋਕਾਂ ਨੂੰ ਯਰਦਨ ਨਦੀ ਦੇ ਪਾਰ ਜ਼ਰੂਰ ਜਾਣਾ ਚਾਹੀਦਾ ਹੈ। ਤੁਹਾਨੂੰ, ਇਸਰਾਏਲ ਦੇ ਲੋਕਾਂ ਨੂੰ ਉਸ ਧਰਤੀ ਉੱਤੇ ਜਾਣਾ ਚਾਹੀਦਾ ਹੈ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਮੇਰਾ ਦਾਸ ਮੂਸਾ ਮਰ ਗਿਆ ਹੈ। ਹੁਣ ਤੂੰ ਉੱਠ ਅਤੇ ਏਸ ਯਰਦਨ ਦੇ ਪਾਰ ਲੰਘ, ਤੂੰ ਅਤੇ ਏਹ ਸਾਰੇ ਲੋਕ ਉਸ ਦੇਸ ਨੂੰ ਜਾਓ ਜਿਹੜਾ ਮੈਂ ਉਨ੍ਹਾਂ ਨੂੰ ਅਰਥਾਤ ਇਸਰਾਏਲੀਆਂ ਨੂੰ ਦਿੰਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਦਾਸ ਮੂਸਾ ਮਰ ਗਿਆ ਹੈ। ਹੁਣ ਤੂੰ ਉੱਠ ਅਤੇ ਇਹਨਾਂ ਸਾਰੇ ਲੋਕਾਂ ਨੂੰ ਨਾਲ ਲੈ ਕੇ ਇਸ ਯਰਦਨ ਨਦੀ ਦੇ ਪਾਰ ਲੰਘ, ਉਸ ਦੇਸ ਨੂੰ ਜਾ ਜਿਹੜਾ ਮੈਂ ਉਹਨਾਂ ਨੂੰ ਅਰਥਾਤ ਇਸਰਾਏਲੀਆਂ ਨੂੰ ਦਿੰਦਾ ਹਾਂ।