Joshua 10:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਵੇਲੇ ਅਦੋਨੀ ਸਦਕ ਯਰੂਸ਼ਲਮ ਦਾ ਰਾਜਾ ਸੀ। ਇਸ ਰਾਜੇ ਨੇ ਸੁਣਿਆ ਕਿ ਯਹੋਸ਼ੁਆ ਨੇ ਅਈ ਨੂੰ ਹਰਾ ਦਿੱਤਾ ਸੀ ਅਤੇ ਇਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਸੀ। ਰਾਜੇ ਨੇ ਸੁਣਿਆ ਕਿ ਯਹੋਸ਼ੁਆ ਨੇ ਯਰੀਹੋ ਅਤੇ ਉਸ ਦੇ ਰਾਜੇ ਨਾਲ ਵੀ ਅਜਿਹਾ ਹੀ ਕੀਤਾ ਸੀ। ਰਾਜੇ ਨੂੰ ਇਹ ਵੀ ਪਤਾ ਲੱਗਿਆ ਕਿ ਗਿਬਓਨ ਦੇ ਲੋਕਾਂ ਨੇ ਇਸਰਾਏਲ ਦੇ ਲੋਕਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ ਸੀ। ਅਤੇ ਉਹ ਲੋਕ ਯਰੂਸ਼ਲਮ ਦੇ ਬਹੁਤ ਨਜ਼ਦੀਕ ਰਹਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਜਦ ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਸੁਣਿਆ ਕਿ ਯਹੋਸ਼ੁਆ ਨੇ ਕਿਵੇਂ ਅਈ ਨੂੰ ਲੈ ਲਿਆ ਅਤੇ ਉਹ ਦਾ ਸੱਤਿਆ ਨਾਸ ਕਰ ਸੁੱਟਿਆ ਹੈ ਅਤੇ ਜਿਵੇਂ ਉਸ ਨੇ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਓਵੇਂ ਉਸ ਨੇ ਅਈ ਅਤੇ ਉਹ ਦੇ ਰਾਜੇ ਨਾਲ ਵੀ ਕੀਤਾ ਅਤੇ ਕਿਵੇਂ ਗਿਬਓਨ ਦੇ ਵਾਸੀਆਂ ਨੇ ਇਸਰਾਏਲ ਨਾਲ ਸੁਲਾਹ ਕਰ ਲਈ ਅਤੇ ਉਨ੍ਹਾਂ ਦੇ ਵਿੱਚ ਰਹਿੰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਸੁਣਿਆ ਕਿ ਯਹੋਸ਼ੁਆ ਨੇ ਕਿਵੇਂ ਅਈ ਨੂੰ ਜਿੱਤ ਲਿਆ, ਉਹ ਦਾ ਸੱਤਿਆਨਾਸ ਕਰ ਸੁੱਟਿਆ ਹੈ। ਜਿਵੇਂ ਉਸ ਨੇ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਉਸੇ ਤਰ੍ਹਾਂ ਉਸ ਨੇ ਅਈ ਅਤੇ ਉਹ ਦੇ ਰਾਜੇ ਨਾਲ ਵੀ ਕੀਤਾ, ਕਿਵੇਂ ਗਿਬਓਨ ਦੇ ਵਾਸੀਆਂ ਨੇ ਇਸਰਾਏਲ ਨਾਲ ਮੇਲ ਕਰ ਲਿਆ ਅਤੇ ਉਹਨਾਂ ਦੇ ਨਾਲ ਰਹਿੰਦੇ ਹਨ।