Joshua 10:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਰਾਏਲ ਦੀ ਫ਼ੌਜ ਨੇ ਦੁਸ਼ਮਣ ਦੀ ਫ਼ੌਜ ਨੂੰ ਬੈਤ ਹੋਰੋਨ ਤੋਂ ਅਜ਼ੇਕਾਹ ਵੱਲ ਜਾਂਦੀ ਸੜਕ ਵੱਲ ਭਜਾ ਦਿੱਤਾ। ਜਦੋਂ ਉਹ ਦੁਸ਼ਮਣ ਦਾ ਪਿੱਛਾ ਕਰ ਰਹੇ ਸਨ, ਯਹੋਵਾਹ ਨੇ ਆਕਾਸ਼ ਤੋਂ ਵੱਡੇ-ਵੱਡੇ ਗੜ੍ਹਿਆਂ ਦਾ ਮੀਂਹ ਵਰ੍ਹਾਇਆ। ਬਹੁਤ ਸਾਰੇ ਦੁਸ਼ਮਣ ਇਨ੍ਹਾਂ ਵੱਡੇ ਗੜ੍ਹਿਆਂ ਨਾਲ ਮਾਰੇ ਗਏ। ਇਸਰਾਏਲ ਦੇ ਸਿਪਾਹਿਆਂ ਦੀਆਂ ਤਲਵਾਰਾਂ ਨਾਲੋਂ ਗੜ੍ਹਿਆਂ ਨਾਲ ਵੱਧੇਰੇ ਆਦਮੀ ਮਰੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਓਹ ਇਸਰਾਏਲ ਦੇ ਅੱਗੋਂ ਨੱਠੇ ਜਾਂਦੇ ਸਨ ਤਾਂ ਬੈਤ-ਹੋਰੋਨ ਦੀ ਚੜ੍ਹਾਈ ਕੋਲ ਯਹੋਵਾਹ ਨੇ ਓਹਨਾਂ ਉੱਤੇ ਅਕਾਸ਼ੋਂ ਵੱਡੇ ਵੱਡੇ ਪੱਥਰ ਅਜ਼ੇਕਾਹ ਤੀਕ ਇਉਂ ਸੁੱਟੇ ਕਿ ਓਹ ਮਰ ਗਏ। ਜਿਹੜੇ ਗੜਿਆਂ ਨਾਲ ਮਰੇ ਓਹ ਓਹਨਾਂ ਤੋਂ ਵੱਧ ਸਨ ਜਿਹੜੇ ਇਸਰਾਏਲ ਦੀ ਤੇਗ ਨਾਲ ਵੱਢੇ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸਰਾਏਲ ਦੇ ਅੱਗੋਂ ਭੱਜੇ ਜਾਂਦੇ ਸਨ ਤਾਂ ਬੈਤ-ਹੋਰੋਨ ਦੀ ਚੜ੍ਹਾਈ ਕੋਲ ਯਹੋਵਾਹ ਨੇ ਉਹਨਾਂ ਉੱਤੇ ਅਕਾਸ਼ੋਂ ਵੱਡੇ-ਵੱਡੇ ਪੱਥਰ ਅਜ਼ੇਕਾਹ ਤੱਕ ਇਉਂ ਸੁੱਟੇ ਕਿ ਉਹ ਮਰ ਗਏ। ਜਿਹੜੇ ਗੜਿਆਂ ਨਾਲ ਮਰੇ ਉਹ ਉਹਨਾਂ ਤੋਂ ਵੱਧ ਸਨ, ਜਿਹੜੇ ਇਸਰਾਏਲ ਦੀ ਤਲਵਾਰ ਨਾਲ ਵੱਢੇ ਗਏ।