Joshua 10:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਪੰਜਾ ਰਾਜਿਆਂ ਨੂੰ ਯਹੋਸ਼ੁਆ ਕੋਲ ਲੈ ਆਏ। ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਉਸ ਥਾਂ ਬੁਲਾਇਆ। ਯਹੋਸ਼ੁਆ ਨੇ ਆਪਣੀ ਫ਼ੌਜ ਦੇ ਅਧਿਕਾਰੀਆਂ ਨੂੰ ਆਖਿਆ, “ਇੱਥੇ ਆਉ! ਆਪਣੇ ਪੈਰ ਇਨ੍ਹਾਂ ਰਾਜਿਆਂ ਦੀ ਗਰਦਨਾ ਉੱਤੇ ਰੱਖ ਦਿਉ।” ਇਸ ਲਈ ਯਹੋਸ਼ੁਆ ਦੀ ਫ਼ੌਜ ਦੇ ਅਫ਼ਸਰ ਨੇੜੇ ਆ ਗਏ। ਉਨ੍ਹਾਂ ਨੇ ਆਪਣੇ ਪੈਰਾਂ ਨੂੰ ਰਾਜਿਆਂ ਦੀਆਂ ਗਰਦਨ ਉੱਤੇ ਰੱਖ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਐਉਂ ਹੋਇਆ ਕਿ ਜਦ ਓਹ ਓਹਨਾਂ ਰਾਜਿਆਂ ਨੂੰ ਯਹੋਸ਼ੁਆ ਦੇ ਕੋਲ ਲੈ ਆਏ ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਸੱਦਿਆ ਅਤੇ ਜੋਧਿਆਂ ਦੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਜਾਂਦੇ ਸਨ ਆਖਿਆ, ਨੇੜੇ ਆ ਕੇ ਆਪਣੇ ਪੈਰ ਏਹਨਾਂ ਰਾਜਿਆਂ ਦੀਆਂ ਧੌਣਾਂ ਉੱਤੇ ਰੱਖੋ ਸੋ ਉਨ੍ਹਾਂ ਨੇ ਨੇੜੇ ਆ ਕੇ ਆਪਣੇ ਪੈਰ ਓਹਨਾਂ ਦੀਆਂ ਧੌਣਾਂ ਉੱਤੇ ਰੱਖੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਹਨਾਂ ਰਾਜਿਆਂ ਨੂੰ ਯਹੋਸ਼ੁਆ ਦੇ ਕੋਲ ਲੈ ਆਏ ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਸੱਦਿਆ ਅਤੇ ਯੋਧਿਆਂ ਦੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਜਾਂਦੇ ਸਨ ਆਖਿਆ, ਨੇੜੇ ਆ ਕੇ ਆਪਣੇ ਪੈਰ ਇਹਨਾਂ ਰਾਜਿਆਂ ਦੀਆਂ ਗਰਦਨਾਂ ਉੱਤੇ ਰੱਖੋ ਸੋ ਉਹਨਾਂ ਨੇ ਨੇੜੇ ਆ ਕੇ ਆਪਣੇ ਪੈਰ ਉਹਨਾਂ ਦੀਆਂ ਗਰਦਨਾਂ ਉੱਤੇ ਰੱਖੇ।