Joshua 10:39 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ, ਇਸਦੇ ਰਾਜੇ ਅਤੇ ਦਬਿਰ ਨੇੜੇ ਦੇ ਸਾਰੇ ਛੋਟੇ ਕਸਬਿਆਂ ਨੂੰ ਕਬਜ਼ੇ ਵਿੱਚ ਲੈ ਲਿਆ। ਉਨ੍ਹਾਂ ਨੇ ਉਸ ਸ਼ਹਿਰ ਦੇ ਹਰ ਬੰਦੇ ਨੂੰ ਕਤਲ ਕਰ ਦਿੱਤਾ। ਉੱਥੇ ਕੋਈ ਵੀ ਬੰਦਾ ਜਿਉਂਦਾ ਨਹੀਂ ਬੱਚਿਆ। ਇਸਰਾਏਲ ਦੇ ਲੋਕਾਂ ਨੇ ਦਬਿਰ ਅਤੇ ਉਸ ਦੇ ਰਾਜੇ ਨਾਲ ਵੀ ਉਹੀ ਸਲੂਕ ਕੀਤਾ ਜਿਹੜਾ ਉਨ੍ਹਾਂ ਨੇ ਹਬਰੋਨ ਅਤੇ ਉਸ ਦੇ ਰਾਜੇ ਨਾਲ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਅਤੇ ਉਹ ਦੇ ਸਾਰੇ ਸ਼ਹਿਰਾਂ ਨੂੰ ਲੈ ਲਿਆ ਅਤੇ ਓਹਨਾਂ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆ ਨਾਸ ਕਰ ਦਿੱਤਾ, ਕਿਸੇ ਨੂੰ ਬਾਕੀ ਨਾ ਛੱਡਿਆ। ਜਿਵੇਂ ਉਸ ਨੇ ਹਬਰੋਨ ਅਤੇ ਲਿਬਨਾਹ ਅਤੇ ਓਹਨਾਂ ਦੇ ਰਾਜਿਆਂ ਨਾਲ ਕੀਤਾ ਸੀ ਉਵੇਂ ਉਸ ਨੇ ਦਬਿਰ ਅਤੇ ਉਹ ਦੇ ਰਾਜੇ ਨਾਲ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਅਤੇ ਉਹ ਦੇ ਸਾਰੇ ਸ਼ਹਿਰਾਂ ਨੂੰ ਜਿੱਤ ਲਿਆ ਅਤੇ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਦਿੱਤਾ, ਕਿਸੇ ਨੂੰ ਬਾਕੀ ਨਾ ਛੱਡਿਆ। ਜਿਵੇਂ ਉਸ ਨੇ ਹਬਰੋਨ ਅਤੇ ਲਿਬਨਾਹ ਅਤੇ ਉਹਨਾਂ ਦੇ ਰਾਜਿਆਂ ਨਾਲ ਕੀਤਾ ਸੀ ਉਸੇ ਤਰ੍ਹਾਂ ਉਸ ਨੇ ਦਬੀਰ ਅਤੇ ਉਹ ਦੇ ਰਾਜੇ ਨਾਲ ਕੀਤਾ।