Joshua 10:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਨ੍ਹਾਂ ਪੰਜ ਅਮੋਰੀ ਰਾਜਿਆਂ ਨੇ ਫ਼ੌਜਾਂ ਇਕੱਠੀਆਂ ਕਰ ਲਈਆਂ। (ਪੰਜ ਰਾਜੇ ਸਨ, ਯਰੂਸ਼ਲਮ ਦਾ ਰਾਜਾ, ਹਬਰੋਨ ਦਾ ਰਾਜਾ, ਯਰਮੂਥ ਦਾ ਰਾਜਾ, ਲਾਕੀਸ਼ ਦਾ ਰਾਜਾ ਅਤੇ ਅਗਲੋਨ ਦਾ ਰਾਜਾ।) ਉਹ ਫ਼ੌਜਾਂ ਗਿਬਓਨ ਵੱਲ ਗਈਆਂ। ਫ਼ੌਜਾਂ ਨੇ ਗਿਬਓਨ ਨੂੰ ਘੇਰਾ ਪਾ ਲਿਆ ਅਤੇ ਉਸ ਦੇ ਵਿਰੁੱਧ ਲੜਨ ਲੱਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਮੋਰੀਆਂ ਦੇ ਪੰਜਾਂ ਰਾਜਿਆਂ ਅਰਥਾਤ ਯਰੂਸ਼ਲਮ ਦੇ ਰਾਜੇ, ਹਬਰੋਨ ਦੇ ਰਾਜੇ, ਯਰਮੂਥ ਦੇ ਰਾਜੇ, ਲਾਕੀਸ਼ ਦੇ ਰਾਜੇ ਅਤੇ ਅਗਲੋਨ ਦੇ ਰਾਜੇ ਇਕੱਠੇ ਹੋਏ ਅਤੇ ਓਹ ਅਤੇ ਓਹਨਾਂ ਦੇ ਸਾਰੇ ਦਲ ਚੜ੍ਹੇ ਅਤੇ ਗਿਬਓਨ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਵਿਰੁੱਧ ਜੁੱਧ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਅਮੋਰੀਆਂ ਦੇ ਪੰਜਾਂ ਰਾਜਿਆਂ ਅਰਥਾਤ ਯਰੂਸ਼ਲਮ ਦੇ ਰਾਜੇ, ਹਬਰੋਨ ਦੇ ਰਾਜੇ, ਯਰਮੂਥ ਦੇ ਰਾਜੇ, ਲਾਕੀਸ਼ ਦੇ ਰਾਜੇ ਅਤੇ ਅਗਲੋਨ ਦੇ ਰਾਜੇ ਇਕੱਠੇ ਹੋਏ ਅਤੇ ਉਹ ਅਤੇ ਉਹਨਾਂ ਦੀ ਸਾਰੀ ਫੌਜ ਨੇ ਚੜਾਈ ਕੀਤੀ ਅਤੇ ਗਿਬਓਨ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਵਿਰੁੱਧ ਯੁੱਧ ਕੀਤਾ।