Joshua 10:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਿਬਓਨ ਸ਼ਹਿਰ ਦੇ ਲੋਕਾਂ ਨੇ ਯਹੋਸ਼ੁਆ ਨੂੰ ਉਸ ਦੇ ਗਿਲਗਾਲ ਦੇ ਡੇਰੇ ਵਿਖੇ ਸੰਦੇਸ਼ ਭੇਜਿਆ। ਸੰਦੇਸ਼ ਵਿੱਚ ਆਖਿਆ ਸੀ: “ਅਸੀਂ ਤੁਹਾਡੇ ਸੇਵਕ ਹਾਂ! ਸਾਨੂੰ ਇਕੱਲਿਆਂ ਨਾ ਛੱਡੋ। ਆਉ ਅਤੇ ਸਾਡੀ ਸਹਾਇਤਾ ਕਰੋ! ਛੇਤੀ ਕਰੋ! ਸਾਨੂੰ ਬਚਾਉ! ਪਹਾੜੀ ਇਲਾਕੇ ਦੇ ਸਾਰੇ ਅਮੋਰੀ ਰਾਜਿਆਂ ਨੇ ਸਾਡੇ ਨਾਲ ਲੜਨ ਲਈ ਫ਼ੌਜਾਂ ਇਕੱਠੀਆਂ ਕਰਕੇ ਲੈ ਆਂਦੀਆਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਗਿਬਓਨ ਦੇ ਮਨੁੱਖਾਂ ਨੇ ਯਹੋਸ਼ੁਆ ਕੋਲ ਜਿਹੜਾ ਗਿਲਗਾਲ ਦੇ ਡੇਰੇ ਵਿੱਚ ਸੀ ਕਹਾ ਘੱਲਿਆ ਕਿ ਆਪਣਾ ਹੱਥ ਆਪਣੇ ਦਾਸਾਂ ਤੋਂ ਢਿੱਲਾ ਨਾ ਕਰਨਾ। ਛੇਤੀ ਨਾਲ ਸਾਡੇ ਕੋਲ ਆਓ ਅਤੇ ਸਾਨੂੰ ਬਚਾਓ ਅਤੇ ਸਾਡੀ ਸਹਾਇਤਾ ਕਰੋ ਕਿਉਂ ਜੋ ਅਮੋਰੀਆਂ ਦੇ ਸਾਰੇ ਰਾਜੇ ਜਿਹੜੇ ਪਹਾੜ ਉੱਤੇ ਵੱਸਦੇ ਹਨ ਸਾਡੇ ਵਿਰੁੱਧ ਇਕੱਠੇ ਹੋਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿਬਓਨ ਦੇ ਮਨੁੱਖਾਂ ਨੇ ਯਹੋਸ਼ੁਆ ਕੋਲ ਜਿਹੜਾ ਗਿਲਗਾਲ ਦੇ ਡੇਰੇ ਵਿੱਚ ਸੀ ਸੁਨੇਹਾ ਭੇਜਿਆ ਕਿ ਆਪਣਾ ਹੱਥ ਆਪਣੇ ਦਾਸਾਂ ਤੋਂ ਨਾ ਹਟਾਵੀਂ। ਛੇਤੀ ਨਾਲ ਸਾਡੇ ਕੋਲ ਆਓ ਅਤੇ ਸਾਨੂੰ ਬਚਾਓ ਅਤੇ ਸਾਡੀ ਸਹਾਇਤਾ ਕਰੋ ਕਿਉਂ ਜੋ ਅਮੋਰੀਆਂ ਦੇ ਸਾਰੇ ਰਾਜੇ ਜਿਹੜੇ ਪਰਬਤ ਉੱਤੇ ਵੱਸਦੇ ਹਨ ਸਾਡੇ ਵਿਰੁੱਧ ਇਕੱਠੇ ਹੋਏ ਹਨ।