Joshua 11:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਨੇ ਇਸਰਾਏਲ ਦੀ ਸਾਰੀ ਧਰਤੀ ਉੱਤੇ ਉਸੇ ਤਰ੍ਹਾਂ ਕਬਜ਼ਾ ਕਰ ਲਿਆ ਜਿਵੇਂ ਕਿ ਯਹੋਵਾਹ ਨੇ ਬਹੁਤ ਪਹਿਲਾਂ ਮੂਸਾ ਨੂੰ ਆਖਿਆ ਸੀ। ਯਹੋਵਾਹ ਨੇ ਉਹ ਧਰਤੀ ਇਸਰਾਏਲ ਨੂੰ ਉਵੇਂ ਹੀ ਦੇ ਦਿੱਤੀ ਜਿਵੇਂ ਉਸ ਨੇ ਇਕਰਾਰ ਕੀਤਾ ਸੀ। ਅਤੇ ਯਹੋਸ਼ੁਆ ਨੇ ਧਰਤੀ ਨੂੰ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚਕਾਰ ਵੰਡ ਦਿੱਤਾ। ਆਖਰਕਾਰ ਲੜਾਈ ਖਤਮ ਹੋ ਗਈ ਅਤੇ ਧਰਤੀ ਉੱਤੇ ਸ਼ਾਂਤੀ ਸਥਾਪਿਤ ਹੋ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਸ਼ੁਆ ਨੇ ਏਹ ਸਾਰਾ ਦੇਸ ਲੈ ਲਿਆ ਜਿਵੇਂ ਹੀ ਯਹੋਵਾਹ ਮੂਸਾ ਨਾਲ ਬੋਲਿਆ ਸੀ ਅਤੇ ਯਹੋਸ਼ੁਆ ਨੇ ਉਹ ਨੂੰ ਇਸਰਾਏਲ ਲਈ ਉਨ੍ਹਾਂ ਦੇ ਗੋਤਾਂ ਦੇ ਹਿੱਸਿਆਂ ਅਨੁਸਾਰ ਮਿਲਖ ਵਿੱਚ ਦੇ ਦਿੱਤਾ। ਸੋ ਉਸ ਦੇਸ ਨੂੰ ਜੁੱਧ ਤੋਂ ਅਰਾਮ ਮਿਲਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯਹੋਸ਼ੁਆ ਨੇ ਇਹ ਸਾਰਾ ਦੇਸ ਲੈ ਲਿਆ ਜਿਵੇਂ ਹੀ ਯਹੋਵਾਹ ਮੂਸਾ ਨਾਲ ਬੋਲਿਆ ਸੀ ਅਤੇ ਯਹੋਸ਼ੁਆ ਨੇ ਉਹ ਨੂੰ ਇਸਰਾਏਲ ਲਈ ਉਹਨਾਂ ਦੇ ਗੋਤਾਂ ਦੇ ਹਿੱਸਿਆਂ ਅਨੁਸਾਰ ਮਿਲਖ਼ ਵਿੱਚ ਦੇ ਦਿੱਤਾ। ਇਸ ਲਈ ਉਸ ਦੇਸ ਨੂੰ ਯੁੱਧ ਤੋਂ ਅਰਾਮ ਮਿਲਿਆ।