Joshua 11:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਸਰਾਏਲ ਨੂੰ ਇਜਾਜ਼ਤ ਦਿੱਤੀ ਕਿ ਉਹ ਉਨ੍ਹਾਂ ਨੂੰ ਹਰਾ ਦੇਵੇ। ਇਸਰਾਏਲ ਦੀ ਫ਼ੌਜ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਉਨ੍ਹਾਂ ਨੂੰ ਵਡੇਰੇ ਸੀਦੋਨ, ਮਿਸਰਫ਼ੋਥ ਮਇਮ ਅਤੇ ਪੂਰਬ ਵਿੱਚ ਮਿਸਫ਼ਾਹ ਦੀ ਵਾਦੀ ਅੰਦਰ ਭਜਾ ਦਿੱਤਾ। ਇਸਰਾਏਲ ਦੀ ਫ਼ੌਜ ਓਨਾ ਚਿਰ ਲੜਦੀ ਰਹੀ ਜਿੰਨਾ ਚਿਰ ਦੁਸ਼ਮਣ ਦਾ ਇੱਕ ਵੀ ਆਦਮੀ ਜਿਉਂਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਨੇ ਓਹਨਾਂ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਸੋ ਉਨ੍ਹਾਂ ਨੇ ਓਹਨਾਂ ਨੂੰ ਮਾਰਿਆ ਅਤੇ ਵੱਡੇ ਸੀਦੋਨ ਤੀਕ ਅਤੇ ਮਿਸਰਫੋਥ-ਮਇਮ ਅਤੇ ਮਿਸਫਾਹ ਦੀ ਦੂਣ ਤੀਕ ਚੜ੍ਹਦੇ ਪਾਸੇ ਓਹਨਾਂ ਦਾ ਪਿੱਛਾ ਕੀਤਾ ਅਤੇ ਓਹਨਾਂ ਨੂੰ ਇਉਂ ਮਾਰਿਆ ਕਿ ਓਹਨਾਂ ਵਿੱਚੋਂ ਕਿਸੇ ਨੂੰ ਬਾਕੀ ਨਾ ਛੱਡਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਨੇ ਉਹਨਾਂ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਸੋ ਉਹਨਾਂ ਨੇ ਉਹਨਾਂ ਨੂੰ ਮਾਰਿਆ ਅਤੇ ਵੱਡੇ ਸੀਦੋਨ ਤੱਕ ਅਤੇ ਮਿਸਰਫ਼ੋਥ-ਮਇਮ ਅਤੇ ਮਿਸਪੇਹ ਦੀ ਘਾਟੀ ਤੱਕ ਚੜ੍ਹਦੇ ਪਾਸੇ ਉਹਨਾਂ ਦਾ ਪਿੱਛਾ ਕੀਤਾ ਅਤੇ ਉਹਨਾਂ ਨੂੰ ਇਉਂ ਮਾਰਿਆ ਕਿ ਉਹਨਾਂ ਵਿੱਚੋਂ ਕਿਸੇ ਨੂੰ ਬਾਕੀ ਨਾ ਛੱਡਿਆ।