Joshua 12:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਉਸ ਧਰਤੀ ਉੱਤਲੇ ਰਾਜਿਆਂ ਨੂੰ ਵੀ ਹਰਾ ਦਿੱਤਾ ਜਿਹੜੀ ਯਰਦਨ ਨਦੀ ਦੀ ਪੱਛਮ ਵੱਲ ਸੀ। ਯਹੋਸ਼ੁਆ ਨੇ ਇਸ ਧਰਤੀ ਵਿੱਚ ਲੋਕਾਂ ਦੀ ਅਗਵਾਈ ਕੀਤੀ। ਯਹੋਸ਼ੁਆ ਨੂੰ ਇਹ ਧਰਤੀ ਲੋਕਾਂ ਨੂੰ ਦਿੱਤੀ ਅਤੇ ਇਸ ਨੂੰ 12 ਪਰਿਵਾਰ-ਸਮੂਹਾਂ ਵਿੱਚ ਵੰਡ ਦਿੱਤਾ। ਇਹ ਉਹੀ ਧਰਤੀ ਸੀ ਜਿਸ ਨੂੰ ਦੇਣ ਦਾ ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ। ਇਹ ਧਰਤੀ ਲਬਾਨੋਨ ਦੀ ਵਾਦੀ ਵਿੱਚਲੇ ਬਆਲ ਗਾਦ ਅਤੇ ਸੇਈਰ ਦੇ ਨਜ਼ਦੀਕ ਹਾਲਾਕ ਪਰਬਤ ਵਿੱਚਕਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਉਸ ਦੇਸ ਦੇ ਰਾਜੇ ਹਨ ਜਿਨ੍ਹਾਂ ਨੂੰ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਯਰਦਨ ਪਾਰ ਲਹਿੰਦੇ ਪਾਸੇ ਬਆਲ ਗਾਦ ਤੋਂ ਜਿਹੜਾ ਲਬਾਨੋਨ ਦੀ ਦੂਣ ਵਿੱਚ ਹੈ, ਹਾਲਾਕ ਪਰਬਤ ਤੀਕ ਜਿਹੜਾ ਸੇਈਰ ਵੱਲ ਚੜ੍ਹਦਾ ਹੈ ਮਾਰਿਆ। ਯਹੋਸ਼ੁਆ ਨੇ ਉਹ ਨੂੰ ਇਸਰਾਏਲ ਦਿਆਂ ਗੋਤਾਂ ਨੂੰ ਉਨ੍ਹਾਂ ਦਿਆਂ ਹਿੱਸਿਆਂ ਅਨੁਸਾਰ ਕਬਜ਼ਾ ਕਰਨ ਲਈ ਦੇ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਸ ਦੇਸ ਦੇ ਰਾਜੇ ਹਨ ਜਿਨ੍ਹਾਂ ਨੂੰ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਯਰਦਨ ਪਾਰ ਲਹਿੰਦੇ ਪਾਸੇ ਬਆਲ ਗਾਦ ਤੋਂ ਜਿਹੜਾ ਲਬਾਨੋਨ ਦੀ ਦੂਣ ਵਿੱਚ ਹੈ, ਹਾਲਾਕ ਪਰਬਤ ਤੱਕ ਜਿਹੜਾ ਸੇਈਰ ਵੱਲ ਚੜ੍ਹਦਾ ਹੈ ਮਾਰਿਆ। ਯਹੋਸ਼ੁਆ ਨੇ ਉਹ ਨੂੰ ਇਸਰਾਏਲ ਦੀਆਂ ਗੋਤਾਂ ਨੂੰ ਉਹਨਾਂ ਦੇ ਹਿੱਸਿਆਂ ਅਨੁਸਾਰ ਕਬਜ਼ਾ ਕਰਨ ਲਈ ਦੇ ਦਿੱਤਾ।