Joshua 13:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸੀਦੋਨ ਦੇ ਲੋਕ ਲਬਾਨੋਨ ਦੇ ਪਹਾੜੀ ਇਲਾਕੇ ਤੋਂ ਲੈ ਕੇ ਮਿਸਰਫ਼ੋਥ ਮਯਿਮ ਤੱਕ ਰਹਿ ਰਹੇ ਹਨ। ਪਰ ਮੈਂ ਇਨ੍ਹਾਂ ਸਾਰੇ ਲੋਕਾਂ ਨੂੰ ਇਸਰਾਏਲ ਦੇ ਲੋਕਾਂ ਲਈ ਬਾਹਰ ਨਿਕਲਣ ਉਤੇ ਮਜ਼ਬੂਰ ਕਰ ਦਿਆਂਗਾ। ਜਦੋਂ ਤੁਸੀਂ ਇਸਰਾਏਲ ਦੇ ਲੋਕਾਂ ਵਿੱਚਕਾਰ ਧਰਤੀ ਵੰਡੋ ਤਾਂ ਇਸ ਧਰਤੀ ਨੂੰ ਵੀ ਜ਼ਰੂਰ ਯਾਦ ਰੱਖਣਾ। ਇਵੇਂ ਹੀ ਕਰੋ ਜਿਵੇਂ ਮੈਂ ਤੁਹਾਨੂੰ ਆਖਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਹਾੜ ਦੇ ਸਾਰੇ ਵਸਨੀਕ ਲਬਾਨੋਨ ਤੋਂ ਮਿਸਰਫੋਥ-ਮਯਿਮ ਤੀਕ ਅਰਥਾਤ ਸਾਰੇ ਸੀਦੋਨੀ। ਮੈਂ ਉਨ੍ਹਾਂ ਨੂੰ ਇਸਰੇਲੀਆਂ ਦੇ ਅੱਗੋਂ ਕੱਢ ਦਿਆਂਗਾ ਕੇਵਲ ਤੂੰ ਉਹ ਨੂੰ ਇਸਰਾਏਲ ਲਈ ਮਿਲਖ ਵਿੱਚ ਅਲਾਟ ਕਰ ਦੇਹ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਬਤ ਦੇ ਸਾਰੇ ਵਸਨੀਕ ਲਬਾਨੋਨ ਤੋਂ ਮਿਸਰਫ਼ੋਥ-ਮਇਮ ਤੱਕ ਅਰਥਾਤ ਸਾਰੇ ਸੀਦੋਨੀ। ਮੈਂ ਉਹਨਾਂ ਨੂੰ ਇਸਰਾਏਲੀਆਂ ਦੇ ਅੱਗੋਂ ਕੱਢ ਦਿਆਂਗਾ। ਕੇਵਲ ਤੂੰ ਉਹ ਨੂੰ ਇਸਰਾਏਲ ਲਈ ਮਿਲਖ਼ ਨੂੰ ਵੰਡ ਦੇ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਸੀ।