Joshua 14:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਰਾਂ ਪਰਿਵਾਰ-ਸਮੂਹਾਂ ਨੂੰ ਆਪੋ-ਆਪਣੀ ਧਰਤੀ ਦੇ ਦਿੱਤੀ ਗਈ ਸੀ। ਯੂਸੁਫ਼ ਦੇ ਪੁੱਤਰ ਦੋ ਪਰਿਵਾਰ-ਸਮੂਹਾਂ ਵਿੱਚ ਵੰਡੇ ਗਏ ਸਨ-ਮਨੱਸ਼ਹ ਅਤੇ ਅਫ਼ਰਾਈਮ। ਅਤੇ ਹਰ ਪਰਿਵਾਰ-ਸਮੂਹ ਨੂੰ ਕੁਝ ਧਰਤੀ ਮਿਲੀ। ਪਰ ਲੇਵੀ ਦੇ ਪਰਿਵਾਰ-ਸਮੂਹ ਦੇ ਲੋਕਾਂ ਨੂੰ ਕੋਈ ਧਰਤੀ ਨਹੀਂ ਮਿਲੀ। ਉਨ੍ਹਾਂ ਨੂੰ ਰਹਿਣ ਲਈ ਸਿਰਫ਼ ਕੁਝ ਕਸਬੇ ਦਿੱਤੇ ਗਏ। ਅਤੇ ਇਹ ਕਸਬੇ ਹਰੇਕ ਪਰਿਵਾਰ-ਸਮੂਹ ਦੀ ਧਰਤੀ ਉੱਤੇ ਸਨ। ਉਨ੍ਹਾਂ ਨੂੰ ਆਪਣੇ ਪਸ਼ੂਆਂ ਲਈ ਖੇਤ ਵੀ ਦਿੱਤੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਯੂਸੁਫ਼ ਦੀ ਅੰਸ ਦੇ ਦੋ ਗੋਤ ਸਨ ਅਰਥਾਤ ਮਨੱਸ਼ਹ ਅਤੇ ਅਫ਼ਰਾਈਮ ਅਤੇ ਉਨ੍ਹਾਂ ਨੇ ਲੇਵੀਆਂ ਨੂੰ ਦੇਸ ਵਿੱਚ ਕੋਈ ਹਿੱਸਾ ਨਹੀਂ ਦਿੱਤਾ ਕੇਵਲ ਵੱਸਣ ਦੇ ਸ਼ਹਿਰ ਅਤੇ ਉਨ੍ਹਾਂ ਦੇ ਪਸ਼ੂਆਂ ਅਤੇ ਮਾਲ ਲਈ ਸ਼ਾਮਲਾਤ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਦੀ ਅੰਸ ਦੇ ਦੋ ਗੋਤ ਸਨ, ਮਨੱਸ਼ਹ ਅਤੇ ਇਫ਼ਰਾਈਮ ਅਤੇ ਉਹਨਾਂ ਨੇ ਲੇਵੀਆਂ ਨੂੰ ਦੇਸ ਵਿੱਚ ਕੋਈ ਭਾਗ ਨਹੀਂ ਦਿੱਤਾ ਕੇਵਲ ਵੱਸਣ ਦੇ ਸ਼ਹਿਰ ਅਤੇ ਉਹਨਾਂ ਦੇ ਪਸ਼ੂਆਂ ਅਤੇ ਮਾਲ ਲਈ ਸ਼ਾਮਲਾਟ ਦਿੱਤੀ।