Joshua 14:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦਿਨ ਯਹੂਦਾਹ ਦੇ ਪਰਿਵਾਰ-ਸਮੂਹ ਦੇ ਕੁਝ ਲੋਕ ਗਿਲਗਾਲ ਵਿਖੇ ਯਹੋਸ਼ੁਆ ਕੋਲ ਗਏ। ਇਨ੍ਹਾਂ ਲੋਕਾਂ ਵਿੱਚੋਂ ਇੱਕ ਕਨਿੱਜ਼ੀ ਯਫ਼ੁੰਨਾਹ ਦਾ ਪੁੱਤਰ ਕਾਲੇਬ ਸੀ। ਕਾਲੇਬ ਨੇ ਯਹੋਸ਼ੁਆ ਨੂੰ ਆਖਿਆ, “ਤੁਹਾਨੂੰ ਉਹ ਗੱਲਾਂ ਯਾਦ ਹਨ ਜਿਹੜੀਆਂ ਯਹੋਵਾਹ ਨੇ ਕਾਦੇਸ਼ ਬਰਨੇਆ ਵਿਖੇ ਆਖੀਆਂ। ਯਹੋਵਾਹ ਆਪਣੇ ਸੇਵਕ ਮੂਸਾ ਨਾਲ ਗੱਲ ਕਰ ਰਿਹਾ ਸੀ। ਯਹੋਵਾਹ ਤੁਹਾਡੇ ਅਤੇ ਮੇਰੇ ਬਾਰੇ ਗੱਲ ਕਰ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੂਦੀ ਗਿਲਗਾਲ ਵਿੱਚ ਯਹੋਸ਼ੁਆ ਕੋਲ ਆਏ ਅਤੇ ਯਫ਼ੁੰਨਾਹ ਕਨਿੱਜ਼ੀ ਦੇ ਪੁੱਤ੍ਰ ਕਾਲੇਬ ਨੇ ਉਹ ਨੂੰ ਆਖਿਆ ਕਿ ਤੂੰ ਉਸ ਗੱਲ ਨੂੰ ਜਾਣਦਾ ਹੈਂ ਜਿਹੜੀ ਯਹੋਵਾਹ ਨੇ ਪਰਮੇਸ਼ੁਰ ਦੇ ਬੰਦੇ ਮੂਸਾ ਨੂੰ ਕਾਦੇਸ਼ ਬਰਨੇਆ ਵਿੱਚ ਮੇਰੇ ਵਿਖੇ ਅਤੇ ਤੇਰੇ ਵਿਖੇ ਕੀਤੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੂਦੀ ਗਿਲਗਾਲ ਵਿੱਚ ਯਹੋਸ਼ੁਆ ਕੋਲ ਆਏ ਅਤੇ ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਨੇ ਉਹ ਨੂੰ ਆਖਿਆ ਕਿ ਤੂੰ ਉਸ ਗੱਲ ਨੂੰ ਜਾਣਦਾ ਹੈਂ ਜਿਹੜੀ ਯਹੋਵਾਹ ਨੇ ਪਰਮੇਸ਼ੁਰ ਦੇ ਬੰਦੇ ਮੂਸਾ ਨੂੰ ਕਾਦੇਸ਼-ਬਰਨੇਆ ਵਿੱਚ ਮੇਰੇ ਵਿਖੇ ਅਤੇ ਤੇਰੇ ਵਿਖੇ ਆਖਿਆ ਸੀ।