Joshua 15:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਕਸਾਹ ਆਥਨੀਏਲ ਦੇ ਘਰ ਵਿੱਚ ਰਹਿਣ ਲਈ ਚਲੀ ਗਈ। ਆਥਨੀਏਲ ਨੇ ਅਕਸਾਹ ਨੂੰ ਆਖਿਆ ਕਿ ਉਹ ਆਪਣੇ ਪਿਤਾ ਕਾਲੇਬ ਤੋਂ ਕੁਝ ਹੋਰ ਧਰਤੀ ਮੰਗੇ। ਅਕਸਾਹ ਆਪਣੇ ਪਿਤਾ ਕੋਲ ਗਈ। ਜਦੋਂ ਉਹ ਆਪਣੇ ਗਧੇ ਤੋਂ ਉੱਤਰੀ ਤਾਂ ਕਾਲੇਬ ਨੇ ਉਸ ਨੂੰ ਪੁੱਛਿਆ, “ਤੂੰ ਕੀ ਚਾਹੁੰਦੀ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਐਉਂ ਹੋਇਆ ਜਦ ਉਹ ਉੱਥੇ ਆਈ ਤਾਂ ਉਸ ਨੇ ਉਹ ਨੂੰ ਚੁੱਕਿਆ ਕਿ ਉਹ ਉਹ ਦੇ ਪਿਤਾ ਤੋਂ ਇੱਕ ਪੈਲੀ ਮੰਗੇ। ਜਦ ਉਹ ਆਪਣੇ ਖੋਤੇ ਤੋਂ ਉਤਰੀ ਤਾਂ ਕਾਲੇਬ ਨੇ ਉਹ ਨੂੰ ਆਖਿਆ, ਤੂੰ ਕੀ ਮੰਗਦੀ ਹੈਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਇਸ ਤਰ੍ਹਾਂ ਹੋਇਆ ਜਦ ਉਹ ਉੱਥੇ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਦੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਜਦ ਉਹ ਆਪਣੇ ਗਧੇ ਤੋਂ ਉਤਰੀ ਤਦ ਕਾਲੇਬ ਨੇ ਉਸ ਨੂੰ ਪੁੱਛਿਆ, ਤੂੰ ਕੀ ਮੰਗਦੀ ਹੈਂ?