Joshua 15:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉੱਤਰੀ ਸਰਹੱਦ ਆਕੋਰ ਦੀ ਵਾਦੀ ਤੋਂ ਹੁੰਦੀ ਹੋਈ ਦਬਿਰ ਤੱਕ ਚਲੀ ਗਈ ਸੀ। ਉੱਥੋਂ ਸਰਹੱਦ ਉੱਤਰ ਵੱਲ ਮੁੜ ਗਈ ਸੀ ਅਤੇ ਗਿਲਗਾਲ ਤੱਕ ਚਲੀ ਗਈ ਸੀ। ਗਿਲਗਾਲ ਉਸ ਸੜਕ ਦੇ ਸਾਹਮਣੇ ਹੈ ਜਿਹੜੀ ਅਦੋਮੀਮ ਦੇ ਪਰਬਤ ਤੋਂ ਹੋਕੇ ਜਾਂਦੀ ਹੈ। ਉਹ ਝਰਨੇ ਦੇ ਦੱਖਣੀ ਪਾਸੇ ਵੱਲ ਹੈ। ਸਰਹੱਦ ਏਨਸ਼ਮਸ਼ ਦੀ ਧਾਰਾ ਦੇ ਨਾਲ-ਨਾਲ ਚਲੀ ਗਈ ਸੀ। ਸਰਹੱਦ ਏਨ ਰੋਗੇਲ ਉੱਤੇ ਜਾਕੇ ਖਤਮ ਹੋ ਜਾਂਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਹੱਦ ਆਕੋਰ ਦੀ ਖੱਡ ਤੋਂ ਦਬਿਰ ਤੀਕ ਚੜ੍ਹ ਗਈ ਅਤੇ ਉੱਤਰ ਵੱਲ ਗਿਲਗਾਲ ਨੂੰ ਮੁੜੀ ਜਿਹੜਾ ਅਦੋਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਜੋ ਨਦੀ ਦੇ ਦੱਖਣ ਵੱਲ ਹੈ ਅਤੇ ਉਹ ਹੱਦ ਏਨ-ਸ਼ਮਸ਼ ਦੇ ਪਾਣੀਆਂ ਤੀਕ ਲੰਘੀ ਅਤੇ ਉਹ ਦਾ ਫੈਲਾਓ ਏਨ ਰੋਗੇਲ ਤੀਕ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਹੱਦ ਆਕੋਰ ਦੀ ਘਾਟੀ ਤੋਂ ਦਬੀਰ ਤੱਕ ਚੜ੍ਹ ਗਈ ਅਤੇ ਉਤਰ ਵੱਲ ਗਿਲਗਾਲ ਨੂੰ ਮੁੜੀ ਜਿਹੜਾ ਅੱਦੁਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਜੋ ਨਦੀ ਦੇ ਦੱਖਣ ਵੱਲ ਹੈ ਅਤੇ ਉਹ ਹੱਦ ਏਨ-ਸ਼ਮਸ਼ ਦੇ ਪਾਣੀਆਂ ਤੱਕ ਲੰਘੀ ਅਤੇ ਉਸ ਦਾ ਫੈਲਾਓ ਏਨ-ਰੋਗੇਲ ਤੱਕ ਸੀ।