Joshua 17:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਨੱਸ਼ਹ ਦੇ ਲੋਕਾਂ ਕੋਲ ਯਿੱਸਾਕਾਰ ਅਤੇ ਆਸ਼ੇਰ ਦੇ ਇਲਾਕੇ ਅੰਦਰ ਕਸਬੇ ਵੀ ਸਨ। ਬੈਤ-ਸ਼ਾਨ ਯਿਬਲਆਮ ਅਤੇ ਉਨ੍ਹਾਂ ਦੇ ਦੁਆਲੇ ਦੇ ਛੋਟੇ ਕਸਬੇ ਮਨੱਸ਼ਹ ਦੇ ਲੋਕਾਂ ਦੇ ਸਨ। ਮਨੱਸ਼ਹ ਦੇ ਲੋਕ ਦੋਰ, ਏਨਦੋਰ, ਤਅਨਾਕ, ਮਗਿੱਦੋ ਅਤੇ ਉਨ੍ਹਾਂ ਸ਼ਹਿਰਾਂ ਦੇ ਦੁਆਲੇ ਦੇ ਛੋਟੇ ਕਸਬਿਆਂ ਵਿੱਚ ਰਹਿੰਦੇ ਸਨ। ਉਹ ਨਾਫ਼ੋਥ ਦੇ ਤਿੰਨ ਕਸਬਿਆਂ ਅੰਦਰ ਵੀ ਰਹਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਨੱਸ਼ਹ ਲਈ ਯਿੱਸਾਕਾਰ ਵਿੱਚ ਅਤੇ ਆਸ਼ੇਰ ਵਿੱਚ ਏਹ ਸੀ, ਬੇਤਸ਼ਾਨ ਅਤੇ ਉਸ ਦੀਆਂ ਬਸਤੀਆਂ ਅਤੇ ਯਿਬਲਆਮ ਅਤੇ ਉਸ ਦੀਆਂ ਬਸਤੀਆਂ, ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਏਨ ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਤਆਨਾਕ ਦੇ ਵਾਸ਼ੀ ਅਤੇ ਉਸ ਦੀਆਂ ਬਸਤੀਆਂ, ਮਗਿੱਦੋ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ ਅਤੇ ਉਸ ਦੀਆਂ ਬਸਤੀਆਂ ਅਰਥਾਤ ਤਿੰਨੇ ਉਚਿਆਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੱਸ਼ਹ ਲਈ ਯਿੱਸਾਕਾਰ ਵਿੱਚ ਆਸ਼ੇਰ ਵਿੱਚ ਇਹ ਸੀ, ਬੈਤ ਸ਼ਾਨ ਉਸ ਦੀਆਂ ਬਸਤੀਆਂ ਯਿਬਲਾਮ ਉਸ ਦੀਆਂ ਬਸਤੀਆਂ, ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਏਨ-ਦੋਰ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਤਆਨਾਕ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ, ਮਗਿੱਦੋ ਦੇ ਵਾਸੀ ਅਤੇ ਉਸ ਦੀਆਂ ਬਸਤੀਆਂ ਅਰਥਾਤ ਤਿੰਨੇ ਉਚਿਆਈਆਂ।