Joshua 17:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਦੇ ਲੋਕਾਂ ਨੇ ਆਖਿਆ, “ਇਹ ਠੀਕ ਹੈ ਕਿ ਅਫ਼ਰਾਈਮ ਦਾ ਪਹਾੜੀ ਪ੍ਰਦੇਸ਼ ਸਾਡੇ ਲਈ ਕਾਫ਼ੀ ਨਹੀਂ ਹੈ। ਪਰ ਉੱਥੇ ਰਹਿਣ ਵਾਲੇ ਕਨਾਨੀ ਲੋਕਾਂ ਕੋਲ ਸ਼ਕਤੀਸ਼ਾਲੀ ਹਥਿਆਰ ਹਨ-ਉਨ੍ਹਾਂ ਕੋਲ ਲੋਹੇ ਦੇ ਰੱਥ ਹਨ ਅਤੇ ਉਨ੍ਹਾਂ ਨੇ ਬੈਤ-ਸ਼ਾਨ ਅਤੇ ਯਿਜ਼ਰਾਏਲ ਵਾਦੀ ਵਿੱਚਲੇ ਛੋਟੇ-ਛੋਟੇ ਨਗਰਾਂ ਉੱਤੇ ਕਬਜ਼ਾ ਕਰ ਲਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯੂਸੁਫ਼ ਦੇ ਪੁੱਤ੍ਰਾਂ ਨੇ ਆਖਿਆ ਕਿ ਏਹ ਪਹਾੜ ਸਾਡੇ ਵੱਸਣ ਜੋਗ ਨਹੀਂ ਅਤੇ ਸਾਰੇ ਕਨਾਨੀਆਂ ਕੋਲ ਜਿਹੜੇ ਦੂਣ ਦੀ ਧਰਤੀ ਵਿੱਚ ਵੱਸਦੇ ਹਨ ਲੋਹੇ ਦੇ ਰਥ ਹਨ, ਨਾਲੇ ਓਹਨਾਂ ਕੋਲ ਜਿਹੜੇ ਬੈਤ ਸ਼ਆਨ ਅਤੇ ਉਸ ਦੀਆਂ ਬਸਤੀਆਂ ਵਿੱਚ ਹਨ ਨਾਲੇ ਓਹਨਾਂ ਕੋਲ ਜਿਹੜੇ ਯਿਜ਼ਰਏਲ ਦੀ ਦੂਣ ਵਿੱਚ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਦੇ ਪੁੱਤਰਾਂ ਨੇ ਆਖਿਆ ਕਿ ਇਹ ਪਰਬਤ ਸਾਡੇ ਵੱਸਣ ਯੋਗ ਨਹੀਂ ਅਤੇ ਸਾਰੇ ਕਨਾਨੀਆਂ ਕੋਲ ਜਿਹੜੇ ਨੀਵੇਂ ਥਾਵਾਂ ਵਿੱਚ ਵੱਸਦੇ ਹਨ ਲੋਹੇ ਦੇ ਰੱਥ ਹਨ, ਨਾਲੇ ਉਹਨਾਂ ਕੋਲ ਜਿਹੜੇ ਬੈਤ ਸ਼ਾਨ ਅਤੇ ਉਸ ਦੀਆਂ ਬਸਤੀਆਂ ਵਿੱਚ ਹਨ ਨਾਲੇ ਉਹਨਾਂ ਕੋਲ ਜਿਹੜੇ ਯਿਜ਼ਰਏਲ ਦੀ ਨੀਵੇਂ ਥਾਵਾਂ ਵਿੱਚ ਹਨ।