Joshua 17:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਪਹਾੜੀ ਪ੍ਰਦੇਸ਼ ਲੈ ਲਵੋਂਗੇ। ਇਹ ਜੰਗਲ ਹੈ, ਪਰ ਤੁਸੀਂ ਰੁੱਖ ਕੱਟ ਕੇ ਇਸ ਨੂੰ ਰਹਿਣ ਲਈ ਚੰਗੀ ਥਾਂ ਬਣਾ ਸੱਕਦੇ ਹੋ। ਅਤੇ ਤੁਸੀਂ ਇਸ ਸਾਰੀ ਧਰਤੀ ਦੇ ਮਾਲਕ ਹੋਵੋਂਗੇ। ਤੁਸੀਂ ਕਨਾਨੀ ਲੋਕਾਂ ਨੂੰ ਉਸ ਧਰਤੀ ਤੋਂ ਕੱਢ ਦਿਉਂਗੇ। ਅਤੇ ਤੁਸੀਂ ਉਨ੍ਹਾਂ ਨੂੰ ਹਰਾ ਦਿਉਂਗੇ ਭਾਵੇਂ ਉਹ ਤਾਕਤਵਰ ਹਨ ਅਤੇ ਉਨ੍ਹਾਂ ਕੋਲ ਸ਼ਕਤੀਸ਼ਾਲੀ ਹਥਿਆਰ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਹਾੜ ਤੁਹਾਡਾ ਹੋਵੇਗਾ ਭਾਵੇਂ ਉਹ ਲੱਕੜੀ ਦਾ ਬਣ ਹੈ ਅਤੇ ਤੁਸੀਂ ਉਹ ਨੂੰ ਵੱਢੋਗੇ ਅਤੇ ਉਹ ਦਾ ਫੈਲਾਓ ਤੁਹਾਡਾ ਹੋਵੇਗਾ ਕਿਉਂ ਜੋ ਤੁਸੀਂ ਕਨਾਨੀਆਂ ਨੂੰ ਕੱਢ ਦਿਓਗੇ ਭਾਵੇਂ ਓਹਨਾਂ ਦੇ ਰਥ ਲੋਹੇ ਦੇ ਹਨ ਅਤੇ ਓਹ ਤਕੜੇ ਵੀ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਰਬਤ ਤੁਹਾਡਾ ਹੋਵੇਗਾ ਭਾਵੇਂ ਉਹ ਲੱਕੜੀ ਦਾ ਜੰਗਲ ਹੈ ਅਤੇ ਤੁਸੀਂ ਉਹ ਨੂੰ ਵੱਢੋਗੇ ਅਤੇ ਉਹ ਦਾ ਫੈਲਾਓ ਤੁਹਾਡਾ ਹੋਵੇਗਾ ਕਿਉਂ ਜੋ ਤੁਸੀਂ ਕਨਾਨੀਆਂ ਨੂੰ ਕੱਢ ਦਿਓਗੇ ਭਾਵੇਂ ਉਹਨਾਂ ਦੇ ਰੱਥ ਲੋਹੇ ਦੇ ਹਨ ਅਤੇ ਉਹ ਤਕੜੇ ਵੀ ਹਨ।