Joshua 17:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਨੱਸ਼ਹ ਦੇ ਪਰਿਵਾਰ-ਸਮੂਹ ਦੇ ਹੋਰਨਾਂ ਪਰਿਵਾਰਾਂ ਨੂੰ ਧਰਤੀ ਦਿੱਤੀ ਗਈ। ਉਹ ਪਰਿਵਾਰ ਸਨ ਅਬੀਅਜ਼ਰ, ਹੇਲਕ, ਅਸਰੀਏਲ, ਸ਼ਕਮ, ਹੇਫ਼ਰ ਅਤੇ ਸ਼ਮੀਦਾ। ਇਹ ਸਾਰੇ ਆਦਮੀ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਹੋਰ ਪੁੱਤਰ ਸਨ। ਇਨ੍ਹਾਂ ਆਦਮੀਆਂ ਦੇ ਪਰਿਵਾਰਾਂ ਨੂੰ ਵੀ ਧਰਤੀ ਦਾ ਆਪਣਾ ਹਿੱਸਾ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਨੱਸ਼ਹ ਦੀ ਬਾਕੀ ਅੰਸ ਦਾ ਵੀ ਇੱਕ ਗੁਣਾ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਅਬੀ ਅਜ਼ਰ ਦੀ ਅੰਸ, ਹੇਲਕ ਦੀ ਅੰਸ, ਅਸਰੀਏਲ ਦੀ ਅੰਸ, ਸ਼ਕਮ ਦੀ ਅੰਸ, ਹੇਫਰ ਦੀ ਅੰਸ ਅਤੇ ਸ਼ਮੀਦਾ ਦੀ ਅੰਸ ਲਈ। ਏਹ ਯੂਸੁਫ਼ ਦੇ ਪੁੱਤ੍ਰ ਮਨੱਸ਼ਹ ਦੇ ਪੁਰਖ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੱਸ਼ਹ ਦੀ ਬਾਕੀ ਅੰਸ ਦਾ ਵੀ ਇੱਕ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਅਬੀਅਜ਼ਰ ਦੀ ਅੰਸ, ਹੇਲਕ ਦੀ ਅੰਸ, ਅਸਰੀਏਲ ਦੀ ਅੰਸ, ਸ਼ਕਮ ਦੀ ਅੰਸ, ਹੇਫ਼ਰ ਦੀ ਅੰਸ ਅਤੇ ਸ਼ਮੀਦਾ ਦੀ ਅੰਸ ਲਈ। ਇਹ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਪੁਰਖ ਉਹਨਾਂ ਦੇ ਘਰਾਣਿਆਂ ਅਨੁਸਾਰ ਸਨ।