Joshua 17:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਲਾਫ਼ਹਾਦ ਹੇਫ਼ੇਰ ਦਾ ਪੁੱਤਰ ਸੀ। ਹੇਫ਼ਰ ਗਿਲਆਦ ਦਾ ਪੁੱਤਰ ਸੀ! ਗਿਲਆਦ ਮਾਕੀਰ ਦਾ ਪੁੱਤਰ ਸੀ ਅਤੇ ਮਾਕੀਰ ਮਨੱਸ਼ਹ ਦਾ ਪੁੱਤਰ ਸੀ। ਸਲਾਫ਼ਹਾਦ ਦਾ ਕੋਈ ਪੁੱਤਰ ਨਹੀਂ ਸੀ ਪਰ ਉਸ ਦੀਆਂ ਪੰਜ ਧੀਆਂ ਸਨ। ਧੀਆਂ ਦੇ ਨਾਮ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਲਾਫਹਾਦ ਦੇ ਜਿਹ ਦਾ ਪਿਉ ਹੇਫਰ, ਦਾਦਾ ਗਿਲਆਦ, ਪੜਦਾਦਾ ਮਾਕਾਰ ਅਤੇ ਨਕੜ ਦਾਦਾ ਮਨੱਸ਼ਹ ਸੀ ਪੁੱਤ੍ਰ ਨਹੀਂ ਸਨ ਪਰ ਧੀਆਂ ਹੈਸਨ ਅਤੇ ਉਸ ਦੀਆਂ ਧੀਆਂ ਦੇ ਨਾਂ ਏਹ ਸਨ — ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਲਾਫ਼ਹਾਦ ਦੇ ਜਿਸ ਦਾ ਪਿਤਾ ਹੇਫ਼ਰ, ਦਾਦਾ ਗਿਲਆਦ, ਪੜਦਾਦਾ ਮਾਕੀਰ ਅਤੇ ਨਕੜ ਦਾਦਾ ਮਨੱਸ਼ਹ ਸੀ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਉਸ ਦੀਆਂ ਧੀਆਂ ਦੇ ਨਾਂ ਇਹ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।