Joshua 17:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧੀਆਂ ਜਾਜਕ ਅਲਆਜ਼ਾਰ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਹੋਰ ਸਾਰੇ ਆਗੂਆਂ ਕੋਲ ਗਈਆਂ। ਧੀਆਂ ਨੇ ਆਖਿਆ, “ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਉਹ ਸਾਨੂੰ ਵੀ ਸਾਡੇ ਸਾਰੇ ਰਿਸ਼ਤੇਦਾਰਾਂ ਵਾਂਗ ਹੀ ਧਰਤੀ ਦੇਵੇ।” ਇਸ ਲਈ ਉਸ ਨੇ ਯਹੋਵਾਹ ਦੀ ਆਗਿਆ ਮੰਨੀ ਅਤੇ ਧੀਆਂ ਨੂੰ ਕੁਝ ਧਰਤੀ ਦਿੱਤੀ। ਇਸ ਲਈ ਇਨ੍ਹਾਂ ਧੀਆਂ ਨੂੰ ਆਪਣੇ ਚਾਚਿਆਂ ਵਾਂਗ ਹੀ ਧਰਤੀ ਮਿਲੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਨੇ ਅਲਆਜ਼ਾਰ ਜਾਜਕ ਦੇ ਸਾਹਮਣੇ, ਨੂਨ ਦੇ ਪੁੱਤ੍ਰ ਯਹੋਸ਼ੁਆ ਦੇ ਸਾਹਮਣੇ ਅਤੇ ਪਰਧਾਨਾਂ ਦੇ ਸਾਹਮਣੇ ਆਣ ਕੇ ਆਖਿਆ ਕਿ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਕਿ ਸਾਨੂੰ ਸਾਡੇ ਭਰਾਵਾਂ ਦੇ ਵਿੱਚ ਮਿਲਖ ਮਿਲੇ ਸੋ ਉਸ ਓਹਨਾਂ ਨੂੰ ਯਹੋਵਾਹ ਦੇ ਹੁਕਮ ਅਨੁਸਾਰ ਓਹਨਾਂ ਦੇ ਚਾਚਿਆਂ ਤਾਇਆਂ ਦੇ ਵਿੱਚ ਮਿਲਖ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਅਲਆਜ਼ਾਰ ਜਾਜਕ ਦੇ ਸਾਹਮਣੇ, ਨੂਨ ਦੇ ਪੁੱਤਰ ਯਹੋਸ਼ੁਆ ਦੇ ਸਾਹਮਣੇ ਅਤੇ ਪ੍ਰਧਾਨਾਂ ਦੇ ਸਾਹਮਣੇ ਆਣ ਕੇ ਆਖਿਆ ਕਿ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਕਿ ਸਾਨੂੰ ਸਾਡੇ ਭਰਾਵਾਂ ਦੇ ਵਿੱਚ ਹਿੱਸਾ ਮਿਲੇ ਸੋ ਉਸ ਉਹਨਾਂ ਨੂੰ ਯਹੋਵਾਹ ਦੇ ਹੁਕਮ ਅਨੁਸਾਰ ਉਹਨਾਂ ਚਾਚਿਆਂ ਤਾਇਆਂ ਦੇ ਵਿੱਚ ਹਿੱਸਾ ਦਿੱਤਾ।