Joshua 18:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੈਤ ਹੋਰੋਨ ਦੇ ਦੱਖਣ ਵੱਲ ਦੀ ਪਹਾੜੀ ਉੱਤੇ ਸਰਹੱਦ ਦੱਖਣ ਵੱਲ ਮੁੜ ਜਾਂਦੀ ਸੀ ਅਤੇ ਪਹਾੜੀ ਦੇ ਪੱਛਮੀ ਪਾਸੇ ਵੱਲ ਜਾਂਦੀ ਸੀ। ਸਰਹੱਦ ਕਿਰਯਥ ਬਆਲ (ਜਿਸ ਨੂੰ ਕਿਰਯਥ ਯਾਰੀਮ ਵੀ ਆਖਿਆ ਜਾਂਦਾ ਸੀ) ਵੱਲ ਚਲੀ ਗਈ ਸੀ। ਇਹ ਕਸਬਾ ਯਹੂਦਾਹ ਦੇ ਲੋਕਾਂ ਦਾ ਸੀ। ਇਹ ਪੱਛਮੀ ਸਰਹੱਦ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਹੱਦ ਹੇਠਾ ਜਾ ਕੇ ਲਹਿੰਦੇ ਪਾਸੇ ਉਸ ਪਹਾੜ ਤੋਂ ਦੱਖਣ ਵੱਲ ਮੁੜੀ ਜਿਹੜਾ ਬੈਤ ਹੋਰੋਨ ਦੇ ਅੱਗੇ ਦੱਖਣ ਵੱਲ ਹੈ ਅਤੇ ਉਹ ਦਾ ਫੈਲਾਓ ਕਿਰਯਥ-ਬਆਲ ਤੀਕ ਸੀ ਜਿਹੜਾ ਕਿਰਯਥ-ਯਾਰੀਮ ਵੀ ਹੈ ਜਿਹੜਾ ਯਹੂਦੀਆਂ ਦਾ ਸ਼ਹਿਰ ਹੈ। ਏਹ ਲਹਿੰਦਾ ਪਾਸਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਹੱਦ ਹੇਠਾਂ ਜਾ ਕੇ ਲਹਿੰਦੇ ਪਾਸੇ ਉਸ ਪਰਬਤ ਤੋਂ ਦੱਖਣ ਵੱਲ ਮੁੜੀ ਜਿਹੜਾ ਬੈਤ-ਹੋਰੋਨ ਦੇ ਅੱਗੇ ਦੱਖਣ ਵੱਲ ਹੈ ਅਤੇ ਉਹ ਦਾ ਫੈਲਾਓ ਕਿਰਯਥ-ਬਆਲ ਤੱਕ ਸੀ ਜਿਹੜਾ ਕਿਰਯਥ-ਯਾਰੀਮ ਵੀ ਹੈ ਜਿਹੜਾ ਯਹੂਦੀਆਂ ਦਾ ਸ਼ਹਿਰ ਹੈ। ਇਹ ਪੱਛਮ ਦਾ ਪਾਸਾ ਸੀ।