Joshua 18:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਵੀ ਲੋਕਾਂ ਦਾ ਧਰਤੀ ਵਿੱਚ ਕੋਈ ਹਿੱਸਾ ਨਹੀਂ। ਉਨ੍ਹਾਂ ਦਾ ਹਿੱਸਾ ਜਾਜਕਾਂ ਦੇ ਤੌਰ ਤੇ ਯਹੋਵਾਹ ਦੀ ਸੇਵਾ ਕਰਨ ਵਿੱਚ ਹੈ। ਗਾਦ, ਰਊਬੇਨ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਮਸੂਹ ਵਾਲਿਆਂ ਨੂੰ ਉਹ ਧਰਤੀ ਪਹਿਲਾਂ ਹੀ ਮਿਲ ਚੁੱਕੀ ਹੈ ਜਿਸ ਦਾ ਇਕਰਾਰ ਕੀਤਾ ਗਿਆ ਸੀ। ਉਹ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਹਨ। ਯਹੋਵਾਹ ਦੇ ਸੇਵਕ ਮੂਸਾ ਨੇ ਪਹਿਲਾਂ ਹੀ ਉਨ੍ਹਾਂ ਨੂੰ ਉਹ ਧਰਤੀ ਦੇ ਦਿੱਤੀ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਲੇਵੀਆਂ ਲਈ ਤੁਹਾਡੇ ਵਿੱਚ ਕੋਈ ਹਿੱਸਾ ਨਹੀਂ ਹੈ ਕਿਉਂ ਜੋ ਯਹੋਵਾਹ ਦੀ ਜਾਜਕਾਈ ਉਨ੍ਹਾਂ ਦੀ ਮਿਲਖ ਹੈ ਅਤੇ ਗਾਦ ਅਤੇ ਰਊਬੇਨ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਮਿਲਖ ਨੂੰ ਯਰਦਨ ਪਾਰ ਪੂਰਬ ਵੱਲ ਲੈ ਲਿਆ ਹੈ ਜਿਹ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਨ੍ਹਾਂ ਨੂੰ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਲੇਵੀਆਂ ਲਈ ਤੁਹਾਡੇ ਵਿੱਚ ਕੋਈ ਭਾਗ ਨਹੀਂ ਹੈ ਕਿਉਂ ਜੋ ਯਹੋਵਾਹ ਦੀ ਜਾਜਕਾਈ ਉਹਨਾਂ ਦੀ ਮਿਲਖ਼ ਹੈ ਅਤੇ ਗਾਦ ਅਤੇ ਰਊਬੇਨ, ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਮਿਲਖ਼ ਨੂੰ ਯਰਦਨ ਪਾਰ ਪੂਰਬ ਵੱਲ ਲੈ ਲਿਆ ਹੈ ਜਿਹ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਹਨਾਂ ਨੂੰ ਦਿੱਤਾ ਸੀ।