Joshua 19:47 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਦਾਨ ਪਰਿਵਾਰ-ਸਮੂਹ ਦੇ ਸਦੱਸਾਂ ਨੇ ਆਪਣੀ ਧਰਤੀ ਗੁਆ ਲਈ। ਉੱਥੇ ਤਾਕਤਵਰ ਦੁਸ਼ਮਨ ਸਨ ਅਤੇ ਦਾਨ ਦੇ ਲੋਕ ਉਨ੍ਹਾਂ ਨੂੰ ਆਸਾਨੀ ਨਾਲ ਹਰਾ ਨਹੀਂ ਸੱਕਦੇ ਸਨ। ਇਸ ਲਈ ਉਹ ਇਸਰਾਏਲ ਦੇ ਉੱਤਰੀ ਹਿੱਸੇ ਵੱਲ ਗਏ ਅਤੇ ਲਾਈਸ਼ ਦੇ ਖਿਲਾਫ਼ ਲੜੇ ਉਨ੍ਹਾਂ ਨੇ ਲਾਈਸ਼ ਨੂੰ ਹਰਾ ਦਿੱਤਾ ਅਤੇ ਉੱਥੇ ਰਹਿੰਦੇ ਲੋਕਾਂ ਨੂੰ ਮਾਰ ਦਿੱਤਾ। ਫ਼ੇਰ ਉਨ੍ਹਾਂ ਨੇ ਉਸ ਜਗ਼੍ਹਾ ਦਾ ਨਾਮ ਦਾਨ ਰੱਖ ਦਿੱਤਾ ਕਿਉਂਕਿ ਇਹ ਉਨ੍ਹਾਂ ਦੇ ਪੁਰਖਿਆਂ ਦੇ ਪਰਿਵਾਰ ਦਾ ਨਾਮ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਾਨੀਆਂ ਦੀ ਹੱਦ ਉਨ੍ਹਾਂ ਤੋਂ ਪਾਰ ਏਸ ਲਈ ਨਿੱਕਲੀ ਕਿ ਦਾਨੀਆਂ ਨੇ ਚੜ੍ਹਾਈ ਕਰ ਕੇ ਲਸ਼ਮ ਯੁੱਧ ਕੀਤਾ ਅਤੇ ਉਹ ਨੂੰ ਲੈ ਕੇ ਤੇਰਾ ਦੀ ਧਾਰ ਨਾਲ ਨਾਲ ਵੱਢਿਆ ਅਤੇ ਉਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵਾਸਾ ਕੀਤਾ ਅਤੇ ਲਸ਼ਮ ਨੂੰ ਦਾਨ ਆਪਣੇ ਪਿਤਾ ਦਾਨ ਦੇ ਨਾਉਂ ਉੱਤੇ ਆਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਨੀਆਂ ਦੀ ਹੱਦ ਉਹਨਾਂ ਤੋਂ ਪਾਰ ਇਸ ਲਈ ਨਿੱਕਲੀ ਕਿ ਦਾਨੀਆਂ ਨੇ ਚੜ੍ਹਾਈ ਕਰ ਕੇ ਲਸ਼ਮ ਨਾਲ ਯੁੱਧ ਕੀਤਾ ਅਤੇ ਉਹ ਨੂੰ ਲੈ ਕੇ ਤਲਵਾਰ ਦੀ ਧਾਰ ਨਾਲ ਵੱਢਿਆ ਅਤੇ ਉਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵਸੇਰਾ ਕੀਤਾ ਅਤੇ ਲਸ਼ਮ ਨੂੰ ਦਾਨ ਆਪਣੇ ਪਿਤਾ ਦਾਨ ਦੇ ਨਾਮ ਉੱਤੇ ਆਖਿਆ