Joshua 19:51 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਇਹ ਸਾਰੀਆਂ ਧਰਤੀਆਂ ਇਸਰਾਏਲ ਦੇ ਭਿੰਨ-ਭਿੰਨ ਪਰਿਵਾਰ-ਸਮੂਹਾਂ ਨੂੰ ਦਿੱਤੀਆਂ ਗਈਆਂ। ਜਾਜਕ ਅਲਆਜ਼ਾਰ, ਨੂਨ ਦਾ ਪੁੱਤਰ ਯਹੋਸ਼ੁਆ ਅਤੇ ਹਰੇਕ ਪਰਿਵਾਰ-ਸਮੂਹ ਦੇ ਸਾਰੇ ਆਗੂ ਧਰਤੀ ਵੰਡਣ ਲਈ ਸ਼ੀਲੋਹ ਵਿਖੇ ਇਕੱਠੇ ਹੋਏ। ਉਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਯਹੋਵਾਹ ਦੇ ਸਾਹਮਣੇ ਇਕੱਠੇ ਹੋਏ। ਇਸ ਤਰ੍ਹਾਂ ਉਨ੍ਹਾਂ ਨੇ ਧਰਤੀ ਵੰਡਣ ਦਾ ਕੰਮ ਮੁਕਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਓਹ ਮਿਲਖਾਂ ਹਨ ਜਿਹੜੀਆਂ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇ ਇਸਰਾਏਲੀਆਂ ਦਿਆਂ ਗੋਤਾਂ ਦੇ ਪਰਧਾਨਾਂ ਨੇ ਸ਼ੀਲੋਹ ਵਿੱਚ ਮੰਡਲੀ ਦੇ ਤੰਬੂ ਦੇ ਦਰਵੱਜੇ ਕੋਲ ਯਹੋਵਾਹ ਦੇ ਅੱਗੇ ਗੁਣਾ ਪਾ ਕੇ ਵੰਡ ਦਿੱਤੀਆਂ। ਸੋ ਓਹ ਉਸ ਦੇਸ ਨੂੰ ਵੰਡ ਚੁੱਕੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਮਿਲਖਾਂ ਹਨ ਜਿਹੜੀਆਂ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲੀਆਂ ਦੇ ਗੋਤਾਂ ਦੇ ਪ੍ਰਧਾਨਾਂ ਨੇ ਸ਼ੀਲੋਹ ਵਿੱਚ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਅੱਗੇ ਪਰਚੀਆਂ ਪਾ ਕੇ ਵੰਡ ਦਿੱਤੀਆਂ। ਇਸ ਤਰ੍ਹਾਂ ਉਹ ਉਸ ਦੇਸ ਨੂੰ ਵੰਡ ਚੁੱਕੇ।